ਸ਼ਾਹਕੋਟ, 7 ਮਾਰਚ (ਬਾਂਸਲ)-ਧੰਜਲ ਤੇ ਮਾਹਲ ਗੋਤ ਦੇ ਜਠੇਰਿਆਂ ਦਾ ਸਾਲਾਨਾ ਮੇਲਾ 19 ਮਾਰਚ ਨੂੰ ਪਿੰਡ ਮਹਿਮੂੰਵਾਲ ਮਾਹਲਾਂ ਜ਼ਿਲ੍ਹਾ ਜਲੰਧਰ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੇਲ ਸਿੰਘ ਤੇ ਸਕੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮÏਕੇ ਪਿੰਡ 'ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਯੋਧ ਸਿੰਘ ਵਿਖੇ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |