30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵਾਧਾ ਕਰਕੇ ਲੋਕਾਂ ਦੀ ਜੇਬ 'ਤੇ ਡਾਕਾ ਮਾਰਿਆ-ਸੰਜੀਵ ਭਗਤ <br/>

Ad Position 21
No active advertisement
ਅਜੀਤ ਡੈਸਕ 09-03-2026

ਜਲੰਧਰ, 8 ਮਾਰਚ (ਸ਼ਿਵ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਸੰਜੀਵ ਭਗਤ ਨੇ ਕੇਂਦਰ ਸਰਕਾਰ ਵਲੋਂ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਫੈਸਲਾ ਆਮ ਜਨਤਾ ਦੀ ਜੇਬ 'ਤੇ ਸਿੱਧਾ ਡਾਕਾ ਹੈ | ਸੰਜੀਵ ਭਗਤ ਨੇ ਕਿਹਾ ਕਿ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੀ ਜਨਤਾ ਲਈ ਰਸੋਈ ਗੈਸ ਦੀ ਕੀਮਤ ਵਿਚ ਵਾਧਾ ਹੋਰ ਮੁਸ਼ਕਿਲਾਂ ਖੜ੍ਹੀਆਂ ਕਰੇਗਾ | ਖ਼ਾਸ ਕਰਕੇ ਮੱਧ ਵਰਗ ਤੇ ਗਰੀਬ ਪਰਿਵਾਰਾਂ ਲਈ ਘਰੇਲੂ ਖਰਚੇ ਚਲਾਉਣਾ ਹੋਰ ਵੀ ਔਖਾ ਹੋ ਜਾਵੇਗਾ | ਸੰਜੀਵ ਭਗਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਹਿਤਾਂ ਦੀ ਰਾਖੀ ਕਰਨ ਲਈ ਡੱਟ ਕੇ ਖੜ੍ਹੀ ਰਹੇਗੀ ਤੇ ਉਹ ਕੇਂਦਰ ਸਰਕਾਰ ਵਲੋਂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਦੀ ਜ਼ੋਰਦਾਰ ਨਿੰਦਾ ਕਰਦੇ ਹੋਏ ਇਸ ਨੂੰ ਵਾਪਸ ਲੈਣ ਦੀ ਮੰਗ ਕਰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡਾਂ ਦੇ ਖ਼ਸਤਾ ਹਾਲਤ ਰਸਤੇ ਬਣੇ ਲੋਕਾਂ ਲਈ ਮੁਸੀਬਤ-ਕੁਲਵਿੰਦਰ ਬਾਘਾ ਅਗਲੀ ਖ਼ਬਰ ਇੰਗਲੈਂਡ ਦੇ ਬਰਮਿੰਘਮ ਵਿਚ
Ad Position 24