01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਦਿਨ-ਦਿਹਾੜੇ ਬਜ਼ੁਰਗ ਔਰਤ ਦੀਆਂ ਲੁਟੇਰੇ ਸੋਨੇ ਦੀਆਂ ਵਾਲੀਆਂ ਲਾਹ ਕੇ ਫਰਾਰ

Ad Position 21
No active advertisement
ਅਜੀਤ ਡੈਸਕ 09-03-2026

ਮਕਸੂਦਾਂ, 8 ਮਾਰਚ (ਸੌਰਵ ਮਹਿਤਾ)-ਸ਼ਹੀਦ ਭਗਤ ਸਿੰਘ ਕਾਲੋਨੀ ਵਿਚ ਐਤਵਾਰ ਸ਼ਾਮ ਦਿਨ ਦਿਹਾੜੇ ਝਪਟਮਾਰੀ ਦੀ ਵਾਰਦਾਤ ਹੋਈ | ਐਕਟਿਵਾ ਸਵਾਰ ਦੋ ਲੁਟੇਰੇ ਇਕ ਬਜ਼ੁਰਗ ਔਰਤ ਦੀਆਂ ਦੋਵੇਂ ਸੋਨੇ ਦੀਆਂ ਵਾਲੀਆਂ ਝਪਟ ਕੇ ਮੌਕੇ ਤੋਂ ਫਰਾਰ ਹੋ ਗਏ | ਇਹ ਸਾਰੀ ਵਾਰਦਾਤ ਕਾਲੋਨੀ ਦੇ ਇਕ ਘਰ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ | ਜਾਣਕਾਰੀ ਮੁਤਾਬਕ ਪੀੜਤ ਔਰਤ ਦੀ ਪਹਿਚਾਣ ਕਿ੍ਸ਼ਨਾ ਦੇਵੀ ਵਜੋਂ ਹੋਈ ਹੈ, ਜੋ ਸ਼ਹੀਦ ਭਗਤ ਸਿੰਘ ਕਾਲੋਨੀ ਦੀ ਰਹਿਣ ਵਾਲੀ ਹੈ | ਕਿ੍ਸ਼ਨਾ ਦੇਵੀ ਨੇ ਦੱਸਿਆ ਕਿ ਐਤਵਾਰ ਸ਼ਾਮ ਉਹ ਹਰ ਰੋਜ਼ ਦੀ ਤਰ੍ਹਾਂ ਆਪਣੇ ਘਰ ਦੇ ਬਾਹਰ ਖੜ੍ਹੀ ਸੀ | ਉਸ ਸਮੇਂ ਗਲੀ ਵਿਚ ਕੁਝ ਬੱਚੇ ਖੇਡ ਰਹੇ ਸਨ ਅਤੇ ਉਸ ਦਾ ਧਿਆਨ ਵੀ ਉਨ੍ਹਾਂ ਵੱਲ ਹੀ ਸੀ | ਇਸ ਦੌਰਾਨ ਅਚਾਨਕ ਇਕ ਐਕਟਿਵਾ ਉੱਥੇ ਆ ਕੇ ਰੁਕੀ | ਕਿ੍ਸ਼ਨਾ ਦੇਵੀ ਦੇ ਮੁਤਾਬਿਕ ਐਕਟਿਵਾ ਦੇ ਪਿੱਛੇ ਬੈਠਿਆ ਇਕ ਨੌਜਵਾਨ ਉਤਰ ਕੇ ਉਸ ਦੇ ਕੋਲ ਆ ਗਿਆ ਤੇ ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝ ਸਕਦੀ, ਉਸ ਨੇ ਝਪਟ ਮਾਰ ਕੇ ਉਸ ਦੀਆਂ ਦੋਵੇਂ ਸੋਨੇ ਦੀਆਂ ਵਾਲੀਆਂ ਖਿੱਚ ਲਈਆਂ | ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਤੁਰੰਤ ਐਕਟਿਵਾ 'ਤੇ ਬੈਠ ਕੇ ਆਪਣੇ ਸਾਥੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ | ਬਜ਼ੁਰਗ ਔਰਤ ਵਲੋਂ ਸ਼ੋਰ ਮਚਾਉਣ 'ਤੇ ਨੇੜਲੇ ਘਰਾਂ ਦੇ ਲੋਕ ਇਕੱਠੇ ਹੋ ਗਏ ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਣ 'ਤੇ ਥਾਣਾ ਡਿਵੀਜ਼ਨ ਨੰਬਰ 1 ਦੇ ਮੁਖੀ ਰਾਕੇਸ਼ ਕੁਮਾਰ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ | ਪੁਲਿਸ ਨੇ ਪੀੜਤ ਔਰਤ ਦੇ ਬਿਆਨ ਦਰਜ ਕਰ ਲਏ ਹਨ | ਇਸ ਦੌਰਾਨ ਕਾਲੋਨੀ ਦੇ ਇਕ ਘਰ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ ਜਿਸ ਵਿਚ ਦੋ ਸੰਦੇਹੀ ਐਕਟਿਵਾ ਸਵਾਰ ਨਜ਼ਰ ਆ ਰਹੇ ਹਨ | ਥਾਣਾ ਇਕ ਦੇ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਲੁਟੇਰਿਆਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਵਿਸ਼ੇਸ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਸਿੱਖ ਸੇਵਕ ਸੁਸਾਇਟੀ ਨੇ ਹੜ੍ਹ ਪੀੜਤ ਕਿਸਾਨ ਦੇ ਘਰ ਦੀ ਕਰਵਾਈ ਨਵ-ਉਸਾਰੀ <br/>
Ad Position 24