01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮਹਿਲਾ ਦਿਵਸ ਮੌਕੇ ਮਾਵਾਂ-ਭੈਣਾਂ ਨੂੰ ਵੱਡਾ ਤੋਹਫ਼ਾ ਦੇ ਕੇ 'ਆਪ' ਸਰਕਾਰ ਨੇ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ- ਪਿੰਦਰ ਪੰਡੋਰੀ ਸ਼ਾਹਕੋਟ ਵਿਖੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੇ ਐਲਾਨ ਮੌਕੇ ਕਰਵਾਇਆ ਸਮਾਗਮ <br/>

Ad Position 21
No active advertisement
ਅਜੀਤ ਡੈਸਕ 09-03-2026
ਸ਼ਾਹਕੋਟ, 8 ਮਾਰਚ (ਸੁਖਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਦੌਰਾਨ ਕੌਮਾਂਤਰੀ ਮਹਿਲਾ ਦਿਵਸ ਮੌਕੇ ਸੂਬੇ ਦੀਆਂ ਔਰਤਾਂ ਲਈ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦਾ ਐਲਾਨ ਕੀਤਾ ਗਿਆ ਹੈ, ਜਿਸ ਦੌਰਾਨ ਸਰਕਾਰੀ ਕਾਲਜ ਸ਼ਾਹਕੋਟ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਵੱਡੀ ਗਿਣਤੀ 'ਚ ਹਲਕੇ ਨਾਲ ਸੰਬੰਧਤ ਔਰਤਾਂ ਸ਼ਾਮਲ ਹੋਈਆਂ | ਇਸ ਮੌਕੇ ਬਜਟ ਸੈਸ਼ਨ ਦਾ ਸਿੱਧਾ ਪ੍ਰਸਾਰਣ ਵੀ ਵਿਖਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਮਹਿਲਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਾਅਦੇ ਅਨੁਸਾਰ 'ਆਪ' ਸਰਕਾਰ ਨੇ ਪੰਜਾਬ ਭਰ ਦੀਆਂ ਮਾਵਾਂ-ਭੈਣਾਂ ਨੂੰ ਮਹਿਲਾ ਦਿਵਸ ਮੌਕੇ ਵੱਡਾ ਤੋਹਫ਼ਾ ਦਿੱਤਾ ਗਿਆ ਹੈ ਅਤੇ ਸਰਕਾਰ ਨੇ ਇੱਕੋ-ਇੱਕ ਰਹਿੰਦੀ ਗਾਰੰਟੀ ਵੀ ਅੱਜ ਪੂਰੀ ਕਰ ਦਿੱਤੀ ਹੈ |…ਹੁਣ ਹਰ ਮਹੀਨੇ ਦੇ ਨਿੱਕੇ ਮੋਟੇ ਖ਼ਰਚੇ ਮਾਵਾਂ-ਭੈਣਾਂ ਬੇਫ਼ਿਕਰੀ ਨਾਲ ਕਰ ਸਕਣਗੀਆਂ |… 18 ਸਾਲ ਤੋਂ ਉੱਪਰ ਦੀ ਉਮਰ ਵਾਲੀਆਂ ਮਾਵਾਂ-ਭੈਣਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਪੱਛੜੇ ਤੇ ਗ਼ਰੀਬ ਵਰਗ ਦੀਆਂ ਭੈਣਾਂ ਲਈ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ | ਇਸ ਮੌਕੇ ਬੈਕਫਿੰਕੋ ਪੰਜਾਬ ਦੇ ਵਾਇਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ ਹਲਕਾ ਸੰਗਠਨ ਇੰਚਾਰਜ 'ਆਪ' ਸ਼ਾਹਕੋਟ, ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਬਲਵੀਰ ਸਿੰਘ, ਲੋਹੀਆਂ ਦੇ ਚੇਅਰਮੈਨ ਸਰਬਜੀਤ ਸਿੰਘ ਚਤਰੱਥ, ਸਿੱਖਿਆ ਕ੍ਰਾਂਤੀ ਦੇ ਹਲਕਾ ਕੋਆਰਡੀਨੇਟਰ ਜਤਿੰਦਰਪਾਲ ਸਿੰਘ ਬੱਲਾ, ਐਮ.ਸੀ. ਰਾਖੀ ਮੱਟੂ, ਐਮ.ਸੀ. ਬੂਟਾ ਸਿੰਘ ਕਲਸੀ, ਸ਼ਹਿਰੀ ਪ੍ਰਧਾਨ ਮਨੋਜ ਅਰੋੜਾ, ਫਾਉਂਡਰ ਮੈਂਬਰ ਰੂਪ ਲਾਲ ਸ਼ਰਮਾ, ਮਹਿਲਾ ਵਿੰਗ ਦੇ ਹਲਕਾ ਕੋਆਰਡੀਨੇਟਰ ਕਮਲਜੀਤ

Ad Position 22
No active advertisement
ਪਿਛਲੀ ਖ਼ਬਰ ਮਾ. ਅਜੀਤ ਸਿੰਘ ਦੀ ਯਾਦ 'ਚ ਨਵਾਂ ਪਿੰਡ ਖਾਲੇਵਾਲ 'ਚ ਅੱਖਾਂ ਦੀ ਜਾਂਚ ਤੇ ਜਨਰਲ ਕੈਂਪ ਲਗਾਇਆ <br/> ਅਗਲੀ ਖ਼ਬਰ ਪੱਲਣ ਤੇ ਮਹਿੰਦਰਾ (ਸੂਦ) ਬਰਾਦਰੀ ਦਾ ਜੋੜ ਮੇਲਾ 18 ਨੂੰ
Ad Position 24