03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

19 ਦੀ ਮਹਾਂਪੰਚਾਇਤ 'ਚ ਦੇਸ਼ ਭਰ ਤੋਂ ਕਿਸਾਨ ਸ਼ਾਮਿਲ ਹੋਣਗੇ-ਡੱਲੇਵਾਲ

Ad Position 21
No active advertisement
ਅਜੀਤ ਡੈਸਕ 10-03-2026
ਜਲੰਧਰ, 9 ਮਾਰਚ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਕੰਨਿਆਂਕੁਮਾਰ ਤੋਂ ਲੈ ਕੇ ਜੰਮੂ ਕਸ਼ਮੀਰ ਤੱਕ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਕੱਢੀ ਜਾ ਰਹੀ ਕਿਸਾਨ ਜਾਗਰੂਕਤਾ ਯਾਤਰਾ ਵੱਖ-ਵੱਖ ਰਾਜਾਂ ਤੋਂ ਹੁੰਦੀ ਹੋਈ 33ਵੇਂ ਦਿਨ ਜਲੰਧਰ 'ਚ ਦਾਖਲ ਹੋਈ, ਜਿਥੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਕੁਲਵਿੰਦਰ ਸਿੰਘ ਮਛਿਆਣਾ ਦੀ ਅਗਵਾਈ ਹੇਠ ਸੈਂਕੜੇ ਗੱਡੀਆਂ ਤੇ ਟਰੈਕਟਰਾਂ ਦੇ ਕਾਫਲੇ ਨਾਲ ਕਿਸਾਨਾਂ ਵਲੋਂ ਇਸ ਯਾਤਰਾ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ਗੱਲਬਾਤ ਕਰਦੇ ਹੋਏ ਸ. ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਇਸ ਯਾਤਰਾ ਦਾ ਮਕਸਦ ਜਿਥੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਤੀ ਜਾਗਰੂਕ ਕਰਨਾ ਹੈ, ਉਥੇ ਐਮ. ਐਸ. ਪੀ. ਗਾਰੰਟੀ ਕਾਨੂੰਨ ਬਣਾਏ ਜਾਣ ਅਤੇ ਅਮਰੀਕਾ ਨਾਲ ਕੀਤੇ ਜਾਣ ਵਾਲੇ ਵਪਾਰਕ ਸਮਝੌਤੇ 'ਚੋਂ ਖੇਤੀਬਾੜੀ, ਡੇਅਰੀ ਤੇ ਪੋਲਟਰੀ ਉਤਪਾਦਾਂ ਨੂੰ ਬਾਹਰ ਰੱਖਣ ਆਦਿ ਮੰਗਾਂ ਸੰਬੰਧੀ ਵੀ ਦੇਸ਼ ਭਰ ਦੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਅਮਰੀਕਾ ਤੋਂ ਅਨਾਜ ਤੇ ਖੇਤੀਬਾੜੀ ਤੋਂ ਪੈਦਾ ਹੋਣ ਵਾਲੇ ਅਨਾਜ ਅਤੇ ਹੋਰ ਫਸਲਾਂ ਨੂੰ ਦਰਾਮਦ ਕਰਨ ਦੀ ਤਿਆਰੀ ਕਰ ਰਹੀ ਹੈ ਜੋ ਕਿ ਜੀਐਮ ਬੀਜਾਂ ਤੋਂ ਤਿਆਰ ਕੀਤੇ ਹੋਣਗੇ ਅਤੇ ਅਜਿਹੇ ਜੀਐਮ ਬੀਜਾਂ ਤੋਂ ਤਿਆਰ ਕੀਤਾ ਅਨਾਜ ਖੁਰਾਕ ਸੁਰੱਖਿਆ ਦੇ ਨਾਲ-ਨਾਲ ਦੇਸ਼ ਵਾਸੀਆਂ ਦੀ ਸਿਹਤ ਲਈ ਵੀ ਬਹੁਤ ਖਤਰਨਾਕ ਸਾਬਤ ਹੋਵੇਗਾ | ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਜਾਗਰੂਕਤਾ ਯਾਤਰਾ ਨੂੰ ਦੇਸ਼ ਭਰ ਵਿਚ ਭਰਵਾਂ ਸਮਰਥਨ ਮਿਲ ਰਿਹਾ ਹੈ ਤੇ 19 ਮਾਰਚ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਕਿਸਾਨ ਮਹਾਂਪੰਚਾਇਤ 'ਚ ਵੀ ਦੇਸ਼ ਭਰ ਤੋਂ ਕਿਸਾਨ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ | ਇਸ ਮੌਕੇ ਸ. ਡੱਲੇਵਾਲ ਨੇ ਜਮਸ਼ੇਰ ਚਾਰਾਂ ਮੰਡੀ 'ਚ ਗੈਸ ਪਲਾਂਟ ਲਗਾਉਣ ਜਾ ਰਹੀ ਹੈ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਆਪਣੇ ਕੀਤੇ ਹੋਏ ਵਾਅਦੇ ਤੋਂ ਮੁੱਕਰੀ ਤਾਂ ਜਥੇਬੰਦੀ ਪੂਰੇ ਪੰਜਾਬ ਵਿਚ ਸੰਘਰਸ਼ ਲੜਨ ਲਈ ਮਜਬੂਰ ਹੋਵੇਗੀ | ਇਸ ਦੇ ਨਾਲ ਹੀ ਉਨ੍ਹਾਂ ਪਰਾਲੀ ਸਾੜਨ ਦੇ ਮਾਮਲੇ 'ਚ ਕਿਸਾਨਾਂ 'ਤੇ ਦਰਜ ਕੀਤੇ ਕੇਸ ਤੁਰੰਤ ਵਾਪਸ ਲਏ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸ਼ਨ ਨੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ ਜਥੇਬੰਦੀ ਸੂਬਾ ਪੱਧਰ 'ਤੇ ਸੰਘਰਸ਼ ਉਲੀਕੇਗੀ | ਇਸ ਮੌਕੇ ਕਾਕਾ ਸਿੰਘ ਕੋਟੜਾ, ਅਭਿਮੰਨਿਊ ਕੋਹਾੜ, ਸਤਨਾਮ ਸਿੰਘ ਬਹਿਰੂ, ਬਲਦੇਵ ਸਿੰਘ ਸਿਰਸਾ, ਸਤਨਾਮ ਸਿੰਘ ਸਾਹਨੀ, ਹਰਸੁਲਿੰਦਰ ਸਿੰਘ ਢਿੱਲੋਂ, ਅਮਰਜੀਤ ਸਿੰਘ ਰੜਾ, ਸਤਨਾਮ ਸਿੰਘ ਬਾਗੜੀਆਂ, ਸੋਨੂੰ ਔਲਖ, ਮਨਪ੍ਰੀਤ ਸਿੰਘ ਬਾਠ, ਕੰਵਲਜੀਤ ਸਿੰਘ ਖੁਸ਼ਹਾਲਪੁਰ, ਸੁਖਪਾਲ ਸਿੰਘ ਡੱਫਰ, ਬਾਬਾ ਕੰਵਲਜੀਤ ਸਿੰਘ, ਮੱਖਣ ਸਿੰਘ, ਦਿਲਬਾਗ ਸਿੰਘ, ਜਸਵੀਰ ਸਿੰਘ ਸਿੱਧੂਪੁਰ, ਅਰੁਣ ਪਟੇਲ, ਰਾਜਬੀਰ ਸਿੰਘ, ਸੋਨਵੀਰ ਚੌਧਰੀ, ਨਿਤਿਨ ਬਾਲਿਆਣ, ਸ਼ਾਦਾਬ ਚੌਧਰੀ, ਇੰਦਰਜੀਤ ਪੰਨੀਵਾਲਾ ਰਾਜਸਥਾਨ, ਮਹਾਂਵੀਰ ਪ੍ਰਸਾਦ, ਅਨਿਲ ਤਲਾਨ, ਬਲਕਾਰ ਸਿੰਘ ਢੀਂਡਸਾ, ਸੁਪਿੰਦਰ ਸਿੰਘ ਬੱਗਾ, ਗੁਰਜੀਤ ਸਿੰਘ,ਗੁਰਜਿੰਦਰ ਸਿੰਘ, ਹਰਸ਼ਦੀਪ ਸਿੰਘ ਗਿੱਲ, ਗੁਰਵਿੰਦਰ ਪੰਧੇਰ, ਇਕਬਾਲ ਸਿੰਘ, ਨਾਹਰ ਸਿੰਘ, ਕੁਲਦੀਪ ਸਿੰਘ, ਮਨਦੀਪ ਸਿੰਘ, ਕੇਸਰਾ ਰਾਮ ਆਦਿ ਹਾਜ਼ਰ ਸਨ | ਗੁਰਵਿੰਦਰ ਸਿੰਘ ਬਜੂਹਾ, ਪ੍ਰਗਟ ਸਿੰਘ ਸਰਹਾਲੀ, ਕੁਲਦੀਪ ਸਿੰਘ ਗੁਰਾਇਆ, ਸੁਖਬੀਰ ਸਿੰਘ, ਹਰਨੇਕ ਸਿੰਘ, ਅਮਰੀਕ ਸਿੰਘ ਮੰਡ, ਸਰਪੰਚ ਕਮਲਜੀਤ ਕੌਰ, ਜਗਤਾਰ ਸਿੰਘ ਮੰਗਾ, ਬਲਕਾਰ ਸਿੰਘ, ਰਾਜਵੀਰ ਸਿੰਘ ਰਾਜਾ, ਹੈਪੀ ਧੁਲੇਤਾ, ਤਵਿੰਦਰ ਸਿੰਘ ਤੇ ਹੋਰ ਆਗੂ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਦਮੋਰੀਆ ਪੁਲ ਦੀ ਮੁਰੰਮਤ ਹੋਣ ਨਾਲ ਰਸਤਾ ਬੰਦ ਇਕਹਿਰੀ ਪੁਲੀ 'ਤੇ ਲੱਗਣ ਲੱਗਾ ਜਾਮ ਅਗਲੀ ਖ਼ਬਰ ਭਾਰਤ ਨੂੰ ਰੂਸੀ ਤੇਲ ਖ਼ਰੀਦਣਾ ਚਾਹੀਦਾ ਹੈ-ਅਮਰੀਕਾ <br/>
Ad Position 24