03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਐਲਾਨ ਇਤਿਹਾਸਕ ਕਦਮ-ਨਿਤਿਨ ਕੋਹਲੀ

Ad Position 21
No active advertisement
ਅਜੀਤ ਡੈਸਕ 10-03-2026
ਜਲੰਧਰ, 9 ਮਾਰਚ (ਸ਼ਿਵ)-ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਸਾਲ 2026–27 ਦੇ ਬਜਟ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਐਲਾਨੀ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ' ਮਹਿਲਾਵਾਂ ਦੇ ਸਨਮਾਨ ਤੇ ਆਰਥਿਕ ਸਸ਼ਕਤੀਕਰਨ ਵੱਲ ਇਕ ਇਤਿਹਾਸਕ ਕਦਮ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਯੋਜਨਾ ਰਾਹੀਂ ਮਹਿਲਾਵਾਂ ਨੂੰ ਵੱਡੀ ਰਾਹਤ ਦਿੱਤੀ ਹੈ | ਨਿਤਿਨ ਕੋਹਲੀ ਨੇ ਕਿਹਾ ਕਿ ਇਸ ਨਾਲ ਲੱਖਾਂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤੀ ਮਿਲੇਗੀ ਤੇ ਪਰਿਵਾਰਾਂ ਦੀ ਆਰਥਿਕ ਹਾਲਤ ਸੁਧਰੇਗੀ | ਇਸ ਮੌਕੇ ਜਲੰਧਰ ਕੇਂਦਰੀ ਹਲਕੇ 'ਚ ਉਨਾਂ ਦੇ ਦਫ਼ਤਰ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਅਤੇ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਐਲਾਨ ਦੀ ਖ਼ੁਸ਼ੀ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ | ਪ੍ਰੋਗਰਾਮ 'ਚ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਹਿੱਸਾ ਲਿਆ ਤੇ ਇਸ ਯੋਜਨਾ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਆਦਮਪੁਰ ਫੇਰੀ ਅੱਜ ਅਗਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਂਦਾ ਏ. ਐਸ. ਆਈ. ਗਿ੍ਫ਼ਤਾਰ
Ad Position 24