03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸੀ. ਪੀ. ਆਈ. (ਐਮ) ਵਲੋਂ ਜਨਤਕ ਮੰਗਾਂ ਸੰਬੰਧੀ ਦਿੱਲੀ 'ਚ ਰੈਲੀ 24 ਨੂੰ -ਸੇਖੋਂ

Ad Position 21
No active advertisement
ਅਜੀਤ ਡੈਸਕ 10-03-2026
ਜਲੰਧਰ, 9 ਮਾਰਚ (ਹਰਵਿੰਦਰ ਸਿੰਘ ਫੁੱਲ)-ਭਾਰਤੀ ਕਮਿਊਨਿਸਟ ਪਾਰਟੀ (ਸੀ. ਪੀ. ਐਮ. ਮਾਰਕਸਵਾਦੀ) ਵਲੋਂ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਫਿਰਕੂ ਤੇ ਕਾਰਪੋਰੇਟ ਪੱਖੀ ਨੀਤੀਆਂ ਦੇ ਵਿਰੋਧ ਜਨਤਕ ਸੰਘਰਸ਼ ਕਰਨ ਲਈ 24 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਗਰਾਊਾਡ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ, ਜਿਸ 'ਚ ਦੇਸ਼ ਭਰ ਤੋਂ ਵੱਡੀ ਗਿਣਤੀ 'ਚ ਲੋਕ ਸ਼ਾਮਿਲ ਹੋਣਗੇ | ਇਹ ਪ੍ਰਗਟਾਵਾ ਪਾਰਟੀ ਦੇ ਸੂਬਾ ਸਕੱਤਰ ਤੇ ਕੇਂਦਰੀ ਕਮੇਟੀ ਦੇ ਮੈਂਬਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਸਥਾਨਕ ਪੰਜਾਬ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਕਾਮਰੇਡ ਸੇਖੋਂ ਨੇ ਕਿਹਾ ਕਿ ਇਸ ਰੈਲੀ 'ਚ ਪੰਜਾਬ 'ਚੋਂ ਵੀ ਹਜ਼ਾਰਾ ਮਜ਼ਦੂਰ, ਕਿਸਾਨ ਤੇ ਹੋਰ ਮਿਹਨਤਕਸ਼ ਲੋਕ ਸ਼ਾਮਿਲ ਹੋਣਗੇ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਰੈਲੀ ਸੰਬੰਧੀ ਲੋਕਾਂ ਨੂੰ ਲਾਮਬੰਦ ਕਰਨ ਲਈ ਪੰਜਾਬ 'ਚ 11 ਤੋਂ 20 ਮਾਰਚ ਤੱਕ ਜਥਾ ਮਾਰਚ ਕੀਤੇ ਜਾਣਗੇ | ਇਹ ਜਥਾ ਮਾਰਚ 11 ਮਾਰਚ ਨੂੰ ਗਦਰੀ ਬਾਬਿਆ ਦੇ ਪਿੰਡ ਸੁਰ ਸਿੰਘ ਤੋਂ ਅਰੰਭ ਹੇ ਪੰਜਾਬ ਭਰ ਜਲਸੇ, ਰੈਲੀਆਂ ਤੇ ਮੀਟਿੰਗ ਕਰਕ 20 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜਕਾਲ ਵਿਖੇ ਪੁੱਜ ਕੇ ਸਮਾਪਤ ਹੋਣਗੇ | ਕਾਮਰੇਡ ਸੇਖੋਂ ਨੇ ਸਮੂਹ ਪੰਜਾਬ ਵਾਸੀਆਂ ਤੇ ਇਨਸਾਫ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਇਸ ਸੰਘਰਸ਼ 'ਚ ਵੱਧ ਚੜ੍ਹ ਕੇ ਸ਼ਾਮਿਲ ਹੋਣ | ਇਸ ਮੌਕੇ ਪ੍ਰਕਾਸ ਕਲੇਰ, ਮਾਸਟਰ ਮੂਲ ਚੰਦ ਸਰਹਾਲੀ, ਵਰਿੰਦਰਪਾਲ ਸਿੰਘ ਕਾਲਾ, ਪਰਮਜੀਤ ਸਿੰਘ, ਰਮੇਸ਼ ਸਰਹਾਲੀ ਤੇ ਹੋਰ ਆਗੂ ਸਨ |
Ad Position 22
No active advertisement
ਪਿਛਲੀ ਖ਼ਬਰ ਐਲ. ਪੀ. ਯੂ. ਵਲੋਂ ਜਨਗਣਨਾ ਸੰਚਾਲਨ ਡਾਇਰੈਕਟੋਰੇਟ ਨਾਲ ਸਮਝੌਤੇ 'ਤੇ ਹਸਤਾਖਰ ਅਗਲੀ ਖ਼ਬਰ ਫਲਾਵਰ ਸ਼ੋਅ ਵਿਚ ਦੂਜੇ ਨੰਬਰ 'ਤੇ ਰਿਹਾ 'ਪੀ. ਕੇ. ਐਫ. ਗਰੁੱਪ ਨਾਮਦੇਵ ਚੌਕ'
Ad Position 24