ਜਲੰਧਰ, 9 ਮਾਰਚ (ਹਰਵਿੰਦਰ ਸਿੰਘ ਫੁੱਲ)-ਪਿੰਡ ਸੰਗਲ ਸੋਹਲ ਵਿਖੇ ਬਾਬਾ ਪੂਰਨ ਸਿੰਘ ਜੀ ਦੀ 13ਵੀਂ ਬਰਸੀ ਬਾਬਾ ਗੁਰਦੇਵ ਸਿੰਘ ਜੀ ਦੇ ਪਰਿਵਾਰ, ਸੇਵਾਦਾਰਾਂ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨਾਂ ਵਿਚ ਸੰਤ ਡਾ. ਸੁਖਵੰਤ ਸਿੰਘ ਡੇਰਾ ਸ਼ਹੀਦ ਬਾਬਾ ਝੰਡਾ ਸਾਹਿਬ ਨਾਹਲਾਂ ਜ਼ਿਲ੍ਹਾ ਜਲੰਧਰ ਦੇ ਕੀਰਤਨੀ ਜਥੇ, ਬੀਬੀ ਦਮਨਵੀਰ ਕੌਰ ਦੇ ਕੀਰਤਨੀ ਜਥੇ ਤੇ ਕਥਾਵਾਚਕ ਭਾਈ ਬਲਦੇਵ ਸਿੰਘ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਬਰਸੀ ਸਮਾਗਮ ਵਿਚ ਸੰਗਤਾਂ ਵਲੋਂ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਗਈ | ਗੁਰੂ ਕਾ ਲੰਗਰ ਅਤੁੱਟ ਵਰਤਿਆ |