ਸ਼ਾਹਕੋਟ, 9 ਮਾਰਚ (ਸੁਖਦੀਪ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਵਲੋਂ ਜਥੇ. ਦਿਲਬਾਗ ਸਿੰਘ ਵਿਰਕ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਬੁਲਾਰਾ ਬਣਨ 'ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਵਧਾਈ ਦਿੰਦਿਆਂ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਜਥੇ. ਕਲਿਆਣ ਨੇ ਕਿਹਾ ਕਿ ਪਾਰਟੀ 'ਚ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਵਾਲਿਆਂ ਨੂੰ ਪਾਰਟੀ ਹਮੇਸ਼ਾ ਹੀ ਮਾਣ-ਸਤਿਕਾਰ ਦਿੰਦੀ ਆਈ ਹੈ | ਜਥੇ. ਦਿਲਬਾਗ ਸਿੰਘ ਵਿਰਕ ਅਕਾਲੀ ਦਲ 'ਚ ਉੱਚਾ ਸਥਾਨ ਰੱਖਦੇ ਹਨ ਤੇ ਇਨ੍ਹਾਂ ਨੇ ਪਾਰਟੀ ਦਾ ਹਮੇਸ਼ਾ ਸਾਥ ਦਿੱਤਾ ਹੈ | ਇਸ ਮੌਕੇ ਜਥੇ. ਦਰਸ਼ਨ ਸਿੰਘ ਸ਼ੇਰਖਾਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਪਵਨਪ੍ਰੀਤ ਸਿੰਘ ਰਿਕਾਰਡ ਕੀਪਰ, ਰਣਜੀਤ ਸਿੰਘ ਸੰਧੂ, ਬਲਵਿੰਦਰ ਸਿੰਘ ਨੰਬਰਦਾਰ, ਜੁਗਰਾਜ ਸਿੰਘ ਵਿਰਕ ਆਦਿ ਵੀ ਮੌਜੂਦ ਸਨ |