ਕਰਤਾਰਪੁਰ, 9 ਮਾਰਚ (ਭਜਨ ਸਿੰਘ)-ਮਾਤਾ ਗੁਜਰੀ ਖਾਲਸਾ ਕਾਲਜ ਕਰਤਾਰਪੁਰ ਵਿਖੇ ਕਾਲਜ ਪਿ੍ੰਸੀਪਲ ਡਾਕਟਰ ਗੁਰਪ੍ਰੀਤ ਸਿੰਘ ਉੱਪਲ ਦੀ ਯੋਗ ਅਗਵਾਈ ਅਤੇ ਕਾਮਰਸ ਤੇ ਇਕਨਾਮਿਕਸ ਵਿਭਾਗ ਦੇ ਮੁਖੀ ਡਾਕਟਰ ਸੁਚੇਤਾ ਰਾਣੀ ਦੀ ਦੇਖ-ਰੇਖ ਹੇਠ ਕਮਰਸ ਤੇ ਇਕਨਾਮਿਕਸ ਵਿਭਾਗ ਵਲੋਂ ਸੈਂਟਰਲ ਇੰਸਟੀਟਿਊਟ ਆਫ ਹੈਂਡਟੂਲਸ ਏ ਗਵਰਮੈਂਟ ਆਫ ਇੰਡੀਆ ਸੁਸਾਈਟੀ-ਐਮ. ਐਸ. ਐਮ. ਈ. ਟੈਕਨੋਲੋਜੀ ਸੈਂਟਰ ਜਲੰਧਰ, ਆਈ. ਕਿਊ. ਏ. ਸੀ. ਸੈੱਲ ਤੇ ਪਲੇਸਮੈਂਟ ਸੈਲ ਦੇ ਸਹਿਯੋਗ ਨਾਲ ਉੱਦਮਤਾ ਜਾਗਰੂਕਤਾ ਪ੍ਰੋਗਰਾਮ ਈ. ਏ. ਪੀ. ਆਯੋਜਿਤ ਕੀਤਾ | ਪ੍ਰੋਗਰਾਮ ਵਿਚ ਡਾ. ਪਰਮਜੀਤ ਸਿੰਘ ਵਿਭਾਗ ਮੁਖੀ ਮਕੈਨਿਕਲ ਡਿਪਾਰਟਮੈਂਟ, ਡਾ. ਗਗਨਦੀਪ ਸਿੰਘ ਤੇ ਸਤਨਾਮ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਈ. ਏ. ਪੀ. ਵਿਚ 61 ਵਿਦਿਆਰਥੀਆਂ ਨੇ ਭਾਗ ਲਿਆ | ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਉਦਮੀ ਤੇ ਉਦਮਤਾ ਦੇ ਵੱਖ-ਵੱਖ ਪਹਿਲੂਆਂ ਜਿਵੇਂ ਕਿ ਮਾਰਕੀਟ ਵਿਸ਼ਲੇਸ਼ਣ ਤੇ ਫੰਡਿੰਗ ਦੇ ਮੌਕੇ ਬਾਰੇ ਜਾਣਕਾਰੀ ਦਿੱਤੀ | ਡਾ. ਪਰਮਜੀਤ ਸਿੰਘ ਮੁਖੀ ਮਕੈਨੀਕਲ ਵਿਭਾਗ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਆਖਿਆ ਕਿ ਕਿਸ ਤਰ੍ਹਾਂ ਅਸੀਂ ਛੋਟਾ ਜਿਹਾ ਕੰਮ ਸ਼ੁਰੂ ਕਰਕੇ ਇਕ ਵੱਡਾ ਕਾਰੋਬਾਰ ਸ਼ੁਰੂ ਕਰ ਸਕਦੇ ਹਾਂ | ਉਨ੍ਹਾਂ ਨੇ ਉਦਮੀ ਮਾਨਸਿਕਤਾ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ਅਤੇ ਵਿਦਿਆਰਥੀਆਂ ਨੂੰ ਆਪਣੀ ਉੱਦਮੀ ਸੰਭਾਵਨਾ ਦੀ ਪੜਚੋਲ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਡਾ. ਸੁਚੇਤਾ ਰਾਣੀ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹੋ ਜਿਹੇ ਕੋਰਸ ਵਿਦਿਆਰਥੀਆਂ ਵਿਚ ਉੱਦਮਤਾ ਦੀ ਭਾਵਨਾ ਨੂੰ ਵਿਕਸਿਤ ਕਰਨ ਅਤੇ ਉੱਦਮਤਾ ਵਿਸ਼ੇ ਦੀ ਪੜ੍ਹਾਈ ਦੌਰਾਨ ਉਨ੍ਹਾਂ ਨੂੰ ਨਵੇਂ ਮੌਕੇ ਪ੍ਰਦਾਨ ਕਰਨ ਵਿਚ ਮਦਦਗਾਰ ਸਾਬਤ ਹੁੰਦੇ ਹਨ | ਪਲੇਸਮੈਂਟ ਅਫਸਰ ਪ੍ਰੋਫੈਸਰ ਕਮਲੇਸ਼ ਰਾਣੀ ਨੇ ਇਸ ਮੌਕੇ ਆਪਣੇ ਅਨੁਭਵ ਵਿਦਿਆਰਥੀਆਂ ਨਾਲ ਸਾਂਝੇ ਕਰਦੇ ਹੋਏ ਆਖਿਆ ਕਿ ਇਹੋ ਜਿਹੇ ਕੋਰਸ ਉਨ੍ਹਾਂ ਨੂੰ ਭਵਿੱਖ ਵਿੱਚ ਆਤਮ ਨਿਰਭਰ ਬਣਾਉਣ ਵਿਚ ਸਹਾਇਕ ਸਿੱਧ ਹੋਣਗੇ | ਕਾਲਜ ਪਿ੍ੰਸੀਪਲ ਗੁਰਪ੍ਰੀਤ ਸਿੰਘ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਆਖਿਆ ਕਿ ਇਹੋ ਜਿਹੇ ਕੋਰਸ ਵਿਦਿਆਰਥੀਆਂ ਵਿਚ ਕਲਾ ਭਾਵਨਾ ਨੂੰ ਵਿਕਸਿਤ ਕਰਨ ਲਈ ਬਹੁਤ ਲਾਹੇਵੰਦ ਹੁੰਦੇ ਹਨ | ਇਸ ਮੌਕੇ ਪ੍ਰੋਫੈਸਰ ਕਮਲੇਸ਼ ਰਾਣੀ, ਡਾ. ਕਮਲਜੀਤ ਸਿੰਘ, ਪ੍ਰੋ. ਸੋਨੀਆ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਸਰਬਜੀਤ ਕੌਰ, ਪ੍ਰੋ. ਮਨਿੰਦਰ ਕੌਰ, ਪ੍ਰੋ. ਮਨਪ੍ਰੀਤ ਕੌਰ ਤੇ ਵਿਦਿਆਰਥੀ ਹਾਜ਼ਰ ਸਨ |