ਆਦਮਪੁਰ, 10 ਮਾਰਚ (ਹਰਪ੍ਰੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰੀਬ 2 ਵਜੇ ਵਿਧਾਨ ਸਭਾ ਹਲਕਾ ਆਦਮਪੁਰ ਦੇ ਮੁਹੱਲਾ ਗਾਜੀਪੁਰ ਵਿਖੇ ਪਹੁੰਚੇ, ਜਿਥੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਆਦਮਪੁਰ ਦੀ ਅਗਵਾਈ ਹੇਠ ਮੁਹੱਲੇ ਦੀ ਬੀਬੀਆਂ, ਭੈਣਾ ਤੇ ਧੀਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਸਵਾਗਤ ਕੀਤਾ | ਇਤਿਹਾਸ ਵਿਚ ਪਹਿਲੀ ਵਾਰ ਸੂਬੇ ਦੇ ਮੁੱਖ ਮੰਤਰੀ ਨੂੰ ਪੁਰਾਤਨ ਵਿਰਸੇ ਵਾਂਗ ਸਜਾਈ ਪੂਰੀ ਸਟੇਜ ਉਥੇ ਇਕ ਸਾਦੇ ਮੰਜੇ 'ਤੇ ਚਾਂਦਰ ਪਾ ਕੇ ਬਿਠਾਇਆ | ਪੰਡਾਲ 'ਚ ਸੈਂਕੜਿਆਂ ਦੀ ਗਿਣਤੀ ਵਿਚ ਹਾਜ਼ਰ ਬੀਬੀਆਂ, ਭੈਣਾਂ ਸਮੇਤ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, 'ਇਸ ਯੋਜਨਾ ਤਹਿਤ, ਜਨਰਲ ਸ਼੍ਰੇਣੀ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਅÏਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਅÏਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਵਿੱਤੀ ਸਹਾਇਤਾ ਵਜੋਂ ਮਿਲੇਗੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, 'ਆਮ ਆਦਮੀ ਕਦੇ ਵੀ ਇਨ੍ਹਾਂ ਪਾਰਟੀਆਂ ਦੇ ਏਜੰਡੇ 'ਤੇ ਨਹੀਂ ਸੀ ਕਿਉਂਕਿ ਉਨ੍ਹਾਂ ਨੇ ਸਿਰਫ਼ ਅਮੀਰਾਂ ਦੇ ਹਿੱਤਾਂ ਦੀ ਰਾਖੀ ਕੀਤੀ | ਵਿਧਾਨ ਸਭਾ ਹਲਕਾ ਆਦਮਪੁਰ ਆਦਮਪੁਰ ਦੇ ਮੁਹੱਲਾ ਗਾਜ਼ੀਪੁਰ ਵਿਖੇ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਬਾ ਕਿ ਜੋ ਲੋਕ ਸਰਕਾਰ ਦਾ ਮਜ਼ਾਕ ਉਡਾ ਰਹੇ ਹਨ ਜਾਂ ਇਸ ਪਹਿਲਕਦਮੀ ਬਾਰੇ ਬੇਬੁਨਿਆਦ ਸਵਾਲ ਉਠਾ ਰਹੇ ਹਨ, ਉਹ ਆਮ ਆਦਮੀ ਲਈ 1000 ਰੁਪਏ ਦੀ ਕੀਮਤ ਨੂੰ ਨਹੀਂ ਸਮਝਦੇ | 'ਆਪ' ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਉਨ੍ਹਾਂ ਦੱਸਿਆ, 'ਪਿਛਲੇ ਚਾਰ ਸਾਲਾਂ ਵਿਚ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਬੇਮਿਸਾਲ ਕਦਮ ਚੁੱਕੇ ਹਨ | ਵਿਰੋਧੀ ਧਿਰ ਨੂੰ ਲੋਕਾਂ ਦੀ ਭਲਾਈ ਜਾਂ ਖੁਸ਼ਹਾਲੀ ਦੀ ਕੋਈ ਚਿੰਤਾ ਨਹੀਂ ਹੈ | ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੱਤਾ 'ਤੇ ਕਬਜ਼ਾ ਕਰਨਾ ਹੈ | ਉਨ੍ਹਾਂ ਦੀਆਂ ਮਾੜੀਆਂ ਤੇ ਪਿਛਾਂਹ-ਖਿੱਚੂ ਨੀਤੀਆਂ ਨੇ ਸੂਬੇ ਦੇ ਭਵਿੱਖ ਨੂੰ ਤਬਾਹ ਕਰ ਦਿੱਤਾ ਹੈ, ਜਿਸ ਕਾਰਨ ਲੋਕਾਂ ਨੂੰ ਰੋਜ਼ੀ-ਰੋਟੀ ਦੀਆਂ ਬੁਨਿਆਦੀ ਜ਼ਰੂਰਤਾਂ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ |' ਆਪਣੇ ਸਮਾਪਤੀ ਭਾਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, 'ਸਰਕਾਰੀ ਖਜ਼ਾਨੇ ਦੇ ਇਕ-ਇਕ ਰੁਪਏ ਦੀ ਵਰਤੋਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੀ ਜਾ ਰਹੀ ਹੈ | ਅੱਜ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲਦੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਮਿਲ ਰਹੀ ਹੈ, ਜੋ ਕਿ ਪਹਿਲਾਂ ਕਦੇ ਨਹੀਂ ਹੋਇਆ ਸੀ | ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਰਾਹੀਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ | ਸਮਾਪਤੀ ਉਪਰੰਤ ਹਲਕਾ ਵਿਧਾਇਕ ਪਵਨ ਟੀਨੂੰ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਮੁਹੱਲਾ ਗਾਜੀਪੁਰ 'ਤੇ ਤਿੰਨ ਵਾਰਡ ਪੈਦੇ ਹਨ, ਜਿਨ੍ਹਾਂ ਵਿਚ ਕਮਿਊਨਿਟੀ ਹਾਲ ਤੇ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਬਣੇ ਗਰੀਬ ਪਰਿਵਾਰਾਂ ਦੇ ਲੋਕਾਂ ਦੇ ਘਰਾਂ ਉਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ, ਪਿੰਡ ਨੰਗਲ ਸਲਾਲਾ ਦੇ ਸਰਕਾਰੀ ਸਕੂਲ ਨੂੰ ਅਪਗ੍ਰੇਟ, ਭੋਗਪੁਰ ਸ਼ਹਿਰ ਵਿਚ ਸਿਵਲ ਹਸਪਤਾਲ ਤੇ ਪਾਰਕਿੰਗ ਬਣਾਉਣ ਲਈ ਜਗ੍ਹਾ ਦੇ ਨਾਲ ਅਧੂਰੇ ਪਾਏ ਸੀਵਰੇਜ ਦੀ ਮੰਗ ਸੰਬੰਧੀ ਮੁੱਖ ਮੰਤਰੀ ਨੂੰ ਅਪੀਲ ਕੀਤੀ ਪਰ ਮੁੱਖ ਮੰਤਰੀ ਸਾਹਿਬ ਵਲੋਂ 1 ਕਰੋੜ ਰੁਪਏ ਦਾ ਚੈੱਕ ਭੇਟ ਕਰ ਦਿੱਤਾ ਤੇ ਬਾਕੀ 150 ਕਰੋੜ ਰੁਪਏ ਕੁਝ ਦਿਨਾਂ 'ਚ ਜਾਰੀ ਕਰ ਦਿੱਤਾ ਜਾਵੇਗਾ | ਇਸ ਮੌਕੇ ਦਲਜੀਤ ਸਿੰਘ ਮਿਨਹਾਸ ਚੇਅਰਮੈਨ ਬਲਾਕ ਸੰਮਤੀ ਆਦਮਪੁਰ, ਰਾਜ ਕੁਮਾਰ ਰਾਜਾ ਪ੍ਰਧਾਨ ਨਗਰ ਕੌਸਲ ਭੋਗਪੁਰ, ਲਖਵੀਰ ਸਿੰਘ ਹਜ਼ਾਰਾ ਜ਼ਿਲ੍ਹਾ ਪ੍ਰੀਸ਼ਦ ਪਤਾਰਾ, ਜਸਦਿਆਲ ਜੱਸ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਹਿਰਾਮ ਸਰਿਸਤਾ, ਪਰਮਜੀਤ ਸਿੰਘ ਸੰਗਠਨ ਇੰਚਾਰਜ, ਸਰਬਜੀਤ ਸਾਬੀ ਜ਼ਿਲ੍ਹਾ ਪ੍ਰੀਸ਼ਦ ਜੰਡੂ ਸਿੰਘਾਂ, ਜਸਪ੍ਰੀਤ ਸਿੰਘ ਸੰਘਵਾਲ, ਹਰਕੀਤ ਸਿੰਘ ਕੋਆਰਡੀਨੇਟ ਕਿਸਾਨ ਵਿੰਗ, ਪੰਕਜ ਹਨੀ ਬਲਾਕ ਪ੍ਰਧਾਨ, ਜੋਗਿੰਦਰਪਾਲ ਸ਼ਹਿਰੀ ਪ੍ਰਧਾਨ, ਚਰਨਜੀਤ ਸਿੰਘ ਨੰਬਰਦਾਰ, ਹਰਨਿੰਦਰ ਸਿੰਘ, ਰਾਕੇਸ਼ ਕਪੂਰ, ਪਵਿੱਤਰ ਸਿੰਘ ਸਾਬਕਾ ਪ੍ਰਧਾਨ, ਸੁਖਵਿੰਦਰ ਬੱਲਾ ਬਲਾਕ ਪ੍ਰਧਾਨ, ਹਰਭਜਨ ਸਿੰਘ, ਸੁਖਵੀਰ ਕੁਮਾਰ ਕੋਅਰਡੀਨੇਟ ਐਸ. ਸੀ. ਵਿੰਗ, ਕਰਨੈਲ ਸਿੰਘ ਰਾਣਾ ਕੋਆਰਡੀਨੇਟਰ ਟਰਾਂਸਪੋਰਟ ਵਿੰਗ ਸਮੇਤ ਆਪ ਆਗੂ ਤੇ ਵਰਕਰ ਵੱਡੀ ਗਿਣਤੀ 'ਚ ਹਾਜ਼ਰ ਹੋਏ |