ਜਲੰਧਰ, 10 ਮਾਰਚ (ਹਰਵਿੰਦਰ ਸਿੰਘ ਫੁੱਲ)-ਹੋਲਾ ਮੁਹੱਲਾ ਦੇ ਸੰਬੰਧ 'ਚ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਪ੍ਰਬੰਧਕ ਕਮੇਟੀ ਵਲੋਂ ਉਤਸ਼ਾਹ ਨਾਲ ਕਰਵਾਇਆ, ਜਿਸ Ýਚ ਭਾਈ ਸ਼ੁਭਦੀਪ ਸਿੰਘ ਜੀ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ, ਗਿਆਨੀ ਜਸਪਾਲ ਸਿੰਘ ਤੇ ਗਿਆਨੀ ਮਨਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਸਟੇਜ ਸਕੱਤਰ ਦੀ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਨਿਭਾਈ | ਪ੍ਰਧਾਨ ਚਰਨਜੀਤ ਸਿੰਘ ਨੇ ਦੂਰ ਦੁਰਾਡੇ ਤੋਂ ਚੱਲ ਕੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜਤਿੰਦਰ ਸਿੰਘ ਖ਼ਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਗੁਰਮਿੰਦਰ ਸਿੰਘ ਗੋਮਾ, ਦਵਿੰਦਰ ਸਿੰਘ, ਬਲਬੀਰ ਸਿੰਘ, ਹਰਜਿੰਦਰ ਸਿੰਘ, ਰਵਿੰਦਰ ਸਿੰਘ ਰੀਹਲ, ਸਰਬਜੀਤ ਸਿੰਘ, ਸਰਦੂਲ ਸਿੰਘ ਕਾਨਪੁਰੀ, ਸੁਖਦੇਵ ਸਿੰਘ ਸਹਿਗਲ, ਮਨਵਿੰਦਰ ਸਿੰਘ ਸਹਿਗਲ, ਪਰਮਜੀਤ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਹਰਵਿੰਦਰ ਸਿੰਘ ਸੱਗੂ, ਚਰਨਜੀਤ ਸਿੰਘ ਮੱਕੜ, ਅਮਰਜੀਤ ਸਿੰਘ ਬੰਟੀ, ਗੁਰਿੰਦਰ ਸਿੰਘ ਮਝੈਲ, ਜਤਿੰਦਰਪਾਲ ਸਿੰਘ ਮਝੈਲ, ਬਲਦੇਵ ਸਿੰਘ ਗਤਕਾ ਮਾਸਟਰ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |