ਜਲੰਧਰ, 10 ਮਾਰਚ (ਹਰਵਿੰਦਰ ਸਿੰਘ ਫੁੱਲ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵਿਸ਼ੇਸ਼ ਤੌਰ 'ਤੇ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਨਤਮਸਤਕ ਹੋਏ ਅਤੇ ਨਵੀਂ ਚੁਣੀ ਗਈ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ ਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਹਾਲਤਾਂ 'ਤੇ ਵਿਚਾਰ ਵਟਾਂਦਰਾ ਕੀਤਾ ਅਤੇ ਖ਼ਾਸ ਤੌਰ 'ਤੇ ਜਲੰਧਰ 'ਚ ਚੱਲ ਰਹੀਆਂ ਅਕਾਲੀ ਦਲ ਦੀਆਂ ਗਤੀਵਿਧੀਆਂ 'ਤੇ ਚਰਚਾ ਕੀਤੀ | ਇਸ ਮੌਕੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਯੂਥ ਅਕਾਲੀ ਆਗੂ ਗਗਨਦੀਪ ਸਿੰਘ ਗੱਗੀ ਵੀ ਉਨ੍ਹਾਂ ਦੇ ਨਾਲ ਸਨ | ਇਸ ਮੌਕੇ ਮਨਜੀਤ ਸਿੰਘ ਠੁਕਰਾਲ, ਭੁਪਿੰਦਰ ਸਿੰਘ ਭਿੰਦਾ, ਪਰਮਜੀਤ ਸਿੰਘ ਕਾਨਪੁਰੀ ਤੇ ਕਮੇਟੀ ਮੈਂਬਰ ਹਾਜ਼ਰ ਸਨ |