16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਜਥੇਦਾਰ ਸੁਰਜੀਤ ਸਿੰਘ ਚੀਮਾ ਦੇ ਅੰਤਿਮ ਸੰਸਕਾਰ ਮੌਕੇ ਪੁੱਜੀਆਂ ਅਹਿਮ ਸ਼ਖ਼ਸੀਅਤਾਂ <br/>

Ad Position 21
No active advertisement
ਅਜੀਤ ਡੈਸਕ 11-03-2026
ਜਲੰਧਰ, 10 ਮਾਰਚ (ਹਰਵਿੰਦਰ ਸਿੰਘ ਫੁੱਲ)-ਐਸ. ਜੀ. ਪੀ. ਸੀ. ਦੀ ਧਾਰਮਿਕ ਕਮੇਟੀ ਦੇ ਸਾਬਕਾ ਸੀਨੀਅਰ ਮੈਂਬਰ ਅਤੇ ਗੁਰੂ ਹਰਿਗੋਬਿੰਦ ਹਸਪਤਾਲ ਬਸਤੀ ਸ਼ੇਖ਼ ਦੇ ਚੇਅਰਮੈਨ ਜਥੇਦਾਰ ਸੁਰਜੀਤ ਸਿੰਘ ਚੀਮਾ, ਜਿਨ੍ਹਾਂ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਮਾਡਲ ਟਾਊਨ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਇਸ ਤੋਂ ਪਹਿਲਾਂ ਜਥੇਦਾਰ ਚੀਮਾ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਨਿਵਾਸ ਅਸਥਾਨ ਜਲੰਧਰ ਕੁੰਜ ਤੋਂ ਚੱਲ ਕੇ ਸਵੇਰੇ 10.30 ਵਜੇ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਪੁੱਜੀ, ਜਿੱਥੇ ਗੁਰਦੁਆਰਾ ਸਾਹਿਬ ਦੇ ਸਮੂਹ ਪ੍ਰਬੰਧਕ ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਆਪਣੀ ਸ਼ਰਧਾ ਦੇ ਫ਼ੁਲ ਭੇਟ ਕੀਤੇ | ਉਪਰੰਤ ਵੱਡੇ ਕਾਫ਼ਲੇ ਦੇ ਰੂਪ 'ਚ ਮਾਡਲ ਟਾਊਨ ਸ਼ਮਸ਼ਾਨਘਾਟ ਪੁੱਜੀ, ਜਿਥੇ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਕੀਤਾ | ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਹਰ ਵਰਗ ਦੇ ਲੋਕ ਹਾਜ਼ਰ ਸਨ | ਜਿਨ੍ਹਾਂ 'ਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਗੁਰਪ੍ਰਤਾਪ ਸਿੰਘ ਵਡਾਲਾ, ਕੇ. ਡੀ. ਭੰਡਾਰੀ, ਇਕਬਾਲਪ੍ਰੀਤ ਸਿੰਘ ਸਹੋਤਾ ਸਾਬਕਾ ਡੀ. ਜੀ. ਪੀ. ਤੋਂ ਇਲਾਵਾ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਦੇ ਪ੍ਰਧਾਨ ਗੁਰਕਿਰਪਾਲ ਸਿੰਘ, ਬੇਅੰਤ ਸਿੰਘ ਸਰਹੱਦੀ ਅਤੇ ਸਮੂਹ ਪ੍ਰਬੰਧਕ ਕਮੇਟੀ ਮੈਂਬਰ, ਗੁਰੂ ਹਰਿਗੋਬਿੰਦ ਪਬਲਿਕ ਸਕੂਲ ਤੇ ਗੁਰੂ ਹਰਿਗੋਬਿੰਦ ਹਸਪਤਾਲ ਦਾ ਸਮੂਹ ਸਟਾਫ਼, ਅਤੁਲ ਭਗਤ, ਭੁਪਿੰਦਰ ਸਿੰਘ ਮੱਕੜ, ਜਸਵਿੰਦਰ ਸਿੰਘ ਮੱਕੜ, ਮਹਿੰਦਰ ਸਿੰਘ ਮੱਕੜ, ਹਰਜੀਤ ਸਿੰਘ ਕਾਲੜਾ ਐਡਵੋਕੇਟ, ਦਵਿੰਦਰ ਸਿੰਘ ਰਹੇਜਾ, ਹਰਦੀਪ ਸਿੰਘ ਗੋਲਡੀ ਯੂ. ਐੱਸ. ਏ., ਅਵਤਾਰ ਸਿੰਘ ਗੋਲਡੀ, ਰਛਪਾਲ ਸਿੰਘ ਪਾਲ, ਅਮਰਜੀਤ ਸਿੰਘ ਕਿਸ਼ਨਪੁਰਾ, ਮਹਿੰਦਰਪਾਲ ਸਿੰਘ ਬਿਨਾਕਾ, ਜਰਨੈਲ ਸਿੰਘ ਗੜ੍ਹਦੀਵਾਲਾ, ਹਰਜੀਤ ਸਿੰਘ ਤਲਵੰਡੀ, ਪਰਮਿੰਦਰ ਸਿੰਘ ਤਲਵੰਡੀ, ਗੁਰਭਜਨ ਸਿੰਘ ਗਿੱਲ, ਸ਼ਿਵ ਕੰਵਰ ਸਿੰਘ ਸੰਧੂ, ਮਹਿੰਦਰਜੀਤ ਸਿੰਘ, ਪ੍ਰੋਫੈਸਰ ਮਨਜੀਤ ਸਿੰਘ, ਜਸਬੀਰ ਸਿੰਘ ਦਕੋਹਾ, ਗੁਰਬਚਨ ਸਿੰਘ ਮੱਕੜ, ਉਪਿੰਦਰਜੀਤ ਸਿੰਘ ਘੁੰਮਣ ਸਾਬਕਾ ਐੱਸ. ਐੱਸ. ਪੀ., ਜਗਮੋਹਨ ਸਿੰਘ ਸਾਬਕਾ ਡੀ. ਸੀ. ਪੀ., ਹਰਪਾਲ ਸਿੰਘ ਚੀਮਾ, ਕੰਵਲਜੀਤ ਸਿੰਘ ਓਬਰਾਏ, ਮਨਜੀਤ ਸਿੰਘ ਠੁਕਰਾਲ, ਜਥੇਦਾਰ ਜਗਜੀਤ ਸਿੰਘ ਗਾਬਾ, ਗੁਰਬਖ਼ਸ਼ ਸਿੰਘ ਜੁਨੇਜਾ, ਕੁਲਦੀਪ ਸਿੰਘ ਪਾਇਲਟ, ਅਮਰੀਕ ਸਿੰਘ ਪਾਇਲਟ, ਰਣਜੀਤ ਸਿੰਘ ਰਾਣਾ, ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ, ਗੁਰਮੀਤ ਸਿੰਘ ਬਿੱਟੂ, ਮਨਿੰਦਰਪਾਲ ਸਿੰਘ ਗੂੰਬਰ, ਅਮਨਦੀਪ ਸਿੰਘ ਛਾਬੜਾ, ਐਡਵੋਕੇਟ ਸਤਿੰਦਰਪਾਲ ਸਿੰਘ ਛਾਬੜਾ, ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ, ਇੰਦਰਪਾਲ ਸਿੰਘ, ਪ੍ਰਚਾਰਕ ਬੀਬੀ ਤਰਲੋਚਨ ਕੌਰ ਤੇ ਹੋਰਨਾਂ ਨੇ ਵਿੱਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪਰਿਵਾਰਕ ਮੈਂਬਰਾਂ ਜਥੇਦਾਰ ਚੀਮਾ ਦੀ ਧਰਮ ਪਤਨੀ ਸੁਰਿੰਦਰ ਕੌਰ ਚੀਮਾ ਤੋਂ ਇਲਾਵਾ ਜਸਵਿੰਦਰ ਸਿੰਘ ਚੀਮਾ, ਰਾਜਬੀਰ ਸਿੰਘ ਬਾਜਵਾ, ਹਰਸ਼ਰਨ ਸਿੰਘ ਚੀਮਾ, ਰਵਿੰਦਰਪਾਲ ਸਿੰਘ ਚੀਮਾ, ਗੁਰਪਾਲ ਸਿੰਘ ਕੈਲੇ, ਅੰਮਿ੍ਤਪਾਲ ਸਿੰਘ ਗਿੱਲ, ਜਸਪਾਲ ਸਿੰਘ ਔਜਲਾ, ਪਰਮਵੀਰ ਸਿੰਘ ਚੀਮਾ ਨਾਲ ਦੁੱਖ ਸਾਂਝਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਜੋਤੀ ਨਗਰ ਡੰਪ 'ਤੇ ਮਲਬਾ ਸੁੱਟਣ ਵਾਲੇ ਠੇਕੇਦਾਰ ਨੂੰ 2 ਲੱਖ ਜੁਰਮਾਨਾ ਅਗਲੀ ਖ਼ਬਰ ਡਾ. ਚੀਮਾ ਨੇ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੇ ਨਵੇਂ ਚੁਣੇ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ ਨੂੰ ਦਿੱਤੀ ਵਧਾਈ <br/>...
Ad Position 24