16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਭੇਦਭਰੀ ਹਾਲਤ 'ਚ ਔਰਤ ਨੇ ਕੀਤੀ ਆਤਮ ਹੱਤਿਆ

Ad Position 21
No active advertisement
ਅਜੀਤ ਡੈਸਕ 11-03-2026
ਜਲੰਧਰ, 10 ਮਾਰਚ (ਸ਼ੈਲੀ)-ਜਲੰਧਰ ਦੇ ਬਸਤੀ ਦਾਨਿਸ਼ਮੰਦਾ ਵਿਖੇ ਇਕ ਔਰਤ ਨੇ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਮਿ੍ਤਕਾ ਦੀ ਪਹਿਚਾਣ ਏਕਤਾ (50) ਪਤਨੀ ਰਵਿ ਸਿਧੂ ਨਿਵਾਸੀ ਵਾਲਮੀਕਿ ਮੁਹੱਲਾ ਬਸਤੀ ਦਾਨਿਸ਼ਮੰਦਾ ਦੇ ਰੂਪ ਵਜੋਂ ਹੋਈ ਹੈ | ਸੂਚਨਾ ਮਿਲਣ 'ਤੇ ਥਾਣਾ ਪੰਜ ਦੀ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਰਚਰੀ 'ਚ ਰਖਵਾਇਆ | ਇਸ ਸੰਬੰਧੀ ਥਾਣਾ ਪੰਜ ਦੇ ਮੁਖੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਰਖਵਾਇਆ ਗਿਆ ਹੈ ਤੇ ਕੋਈ ਖੁਦਕੁਸ਼ੀ ਨੋਟ ਨਹੀਂ ਮਿਲਿਆ | ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਏਕਤਾ ਪਿਛਲੇ ਕਾਫੀ ਸਮੇਂ ਤੋਂ ਪ੍ਰੇਸ਼ਾਨ ਚਲ ਰਹੀ ਸੀ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਪੋਸਟਮਾਰਟ ਦੀ ਰਿਪੋਰਟ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਏ.ਪੀ.ਜੇ. ਸਕੂਲ ਪ੍ਰੀ ਪ੍ਰਾਇਮਰੀ ਵਿੰਗ 'ਚ ਸਾਲਾਨਾ ਖੇਡ ਮੇਲਾ ਅਗਲੀ ਖ਼ਬਰ 72ਵੀਂ ਇੰਟਰ ਸਰਵਿਸਿਜ਼ ਹਾਕੀ ਚੈਂਪੀਅਨਸ਼ਿਪ ਜਲੰਧਰ ਵਿਖੇ ਸ਼ੁਰੂ
Ad Position 24