16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਏ.ਪੀ.ਜੇ. ਸਕੂਲ ਪ੍ਰੀ ਪ੍ਰਾਇਮਰੀ ਵਿੰਗ 'ਚ ਸਾਲਾਨਾ ਖੇਡ ਮੇਲਾ

Ad Position 21
No active advertisement
ਅਜੀਤ ਡੈਸਕ 11-03-2026
ਜਲੰਧਰ, 10 ਮਾਰਚ (ਪਵਨ ਖਰਬੰਦਾ)-ਏਪੀਜੇ ਸਕੂਲ ਦੇ ਪ੍ਰੀ-ਪ੍ਰਾਈਮਰੀ ਵਿੰਗ ਦਾ ਸਾਲਾਨਾ ਖੇਡ ਦਿਵਸ 'ਫਨ ਐਂਡ ਫਰੋਲਿਕ ਫੀਏਸਟਾ 2025-26' ਸਕੂਲ ਦੀ ਮਹਾਵੀਰ ਮਾਰਗ ਸ਼ਾਖਾ ਵਿਚ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਤੇ ਸਾਬਕਾ ਰਾਸ਼ਟਰੀ ਖਿਡਾਰੀ ਰਿਤਿਨ ਖੰਨਾ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਕੂਲ ਦੇ ਪੁਰਾਣੇ ਵਿਦਿਆਰਥੀ ਹੋਣ ਕਰਕੇ ਰਿਤਿਨ ਖੰਨਾ ਦਾ ਪਿ੍ੰਸੀਪਲ ਯਸ਼ਪਾਲ ਸ਼ਰਮਾ, ਵਾਈਸ ਪਿ੍ੰਸੀਪਲ ਆਰਤੀ ਸ਼ੌਰੀ ਭੱਟ ਅਤੇ ਸਕੂਲ ਦੇ ਸਟਾਫ ਵਲੋਂ ਸਵਾਗਤ ਕੀਤਾ | ਸਮਾਗਮ ਦੀ ਇਕ ਖਾਸ ਉਪਲਬਧੀ ਵਜੋਂ ਮੁੱਖ ਮਹਿਮਾਨ ਨੇ ਸਕੂਲ ਕੈਂਪਸ ਵਿਚ ਬਣੀ ਨਵੀਂ ਕਿ੍ਕਟ ਪਿੱਚ ਦਾ ਉਦਘਾਟਨ ਕੀਤਾ | ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਰਿਤਿਨ ਖੰਨਾ ਨੇ ਕਿਹਾ ਕਿ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਮੁਕਾਬਲੇ ਵਾਲੀਆਂ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਅੱਜ ਦੀ ਪੀੜ੍ਹੀ ਲਈ ਮੋਬਾਈਲ ਫੋਨ, ਗੈਜਟਸ, ਸੋਸ਼ਲ ਮੀਡੀਆ ਤੇ ਗਲਤ ਜੀਵਨ ਸ਼ੈਲੀ ਵੱਡੀਆਂ ਚੁਣੌਤੀਆਂ ਬਣ ਰਹੀਆਂ ਹਨ | ਉਨ੍ਹਾਂ ਕਿਹਾ ਖੇਡਾਂ ਬੱਚਿਆਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦਾ ਸਭ ਤੋਂ ਵਧੀਆ ਸਾਧਨ ਹਨ | ਉੁਨ੍ਹਾਂ ਕਿਹਾ ਕਿ ਖੇਡਾਂ ਨਾਲ ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਸੰਘਰਸ਼ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ, ਜੋ ਜੀਵਨ ਦੀਆਂ ਮੁਸ਼ਕਿਲ ਹਾਲਾਤਾਂ ਨਾਲ ਨਿਭਣ ਵਿਚ ਮਦਦ ਕਰਦੀ ਹੈ | ਉਨ੍ਹਾਂ ਮਾਪਿਆਂ ਨੂੰ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਦੋਂ ਬੱਚੇ ਸੱਤ ਸਾਲ ਦੀ ਉਮਰ ਵਿੱਚ ਪਹੁੰਚ ਜਾਣ ਤਾਂ ਉਨ੍ਹਾਂ ਨੂੰ ਆਪਣੀ ਪਸੰਦ ਦੀ ਕਿਸੇ ਨਾ ਕਿਸੇ ਖੇਡ ਨਾਲ ਜ਼ਰੂਰ ਜੋੜਨਾ ਚਾਹੀਦਾ ਹੈ | ਅੰਤ ਵਿਚ ਉਨ੍ਹਾਂ ਸਮਾਗਮ ਲਈ ਸੱਦਾ ਦੇਣ 'ਤੇ ਸਕੂਲ ਪ੍ਰਬੰਧਨ ਦਾ ਧੰਨਵਾਦ ਕੀਤਾ | ਇਸ ਮੌਕੇ ਬੱਚਿਆਂ ਨੇ ਵੱਖ-ਵੱਖ ਮੁਕਾਬਲਿਆਂ 'ਚ ਉਤਸ਼ਾਹ ਨਾਲ ਹਿੱਸਾ ਲਿਆ | ਨਰਸਰੀ ਦੇ ਬੱਚਿਆਂ ਲਈ ਟੈਡੀ ਬੇਅਰ ਰੇਸ, ਐਲ. ਕੇ. ਜੀ. ਲਈ ਬੈਗ ਰੇਸ ਤੇ ਯੂ. ਕੇ. ਜੀ. ਲਈ ਹੱਡਲ ਰੇਸ ਕਰਵਾਈ ਗਈ | ਇਸ ਤੋਂ ਇਲਾਵਾ ਬੱਚਿਆਂ ਤੇ ਮਾਪਿਆਂ ਲਈ ਵੀ ਕਈ ਮਨੋਰੰਜਕ ਦੌੜਾਂ ਅਤੇ ਮੁਕਾਬਲੇ ਕਰਵਾਏ ਗਏ | ਜੇਤੂਆਂ ਨੂੰ ਮੁੱਖ ਮਹਿਮਾਨ ਵਲੋਂ ਇਨਾਮ ਅਤੇ ਤਗਮੇ ਦੇ ਕੇ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਦੋਆਬਾ ਕਾਲਜ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ 'ਗਿਵ ਟੂ ਗੇਨ' ਵਿਸ਼ੇ' 'ਤੇ ਸੈਮੀਨਾਰ <br/> ਅਗਲੀ ਖ਼ਬਰ ਭੇਦਭਰੀ ਹਾਲਤ 'ਚ ਔਰਤ ਨੇ ਕੀਤੀ ਆਤਮ ਹੱਤਿਆ
Ad Position 24