ਆਦਮਪੁਰ, 10 ਮਾਰਚ (ਹਰਪ੍ਰੀਤ ਸਿੰਘ)-ਆਦਮਪੁਰ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਆਦਮਪੁਰ ਦੇ ਸਕੂਲ ਆਫ ਐਮੀਨੈਂਸ ਸਕੂਲ ਦਾ ਦੌਰਾ ਕੀਤਾ ਤੇ ਬੱਚਿਆਂ ਦੀ ਕਲਾਸ ਵਿਚ ਜਾ ਕੇ ਉਨ੍ਹਾਂ ਦੇ ਨਾਲ ਟੇਬਲ ਬੈਂਚ ਤੇ ਬੈਠ ਕੇ ਕਲਾਸ ਨਾਲ ਖੁੱਲ੍ਹ ਕੇ ਗੱਲਬਾਤ ਕਰਦਿਆਂ ਆਪਣੀ ਜ਼ਿੰਦਗੀ ਦੇ ਕੁਝ ਪਲ ਉਨ੍ਹਾਂ ਨਾਲ ਸਾਂਝੇ ਕੀਤੇ | ਇਸ ਮੌਕੇ ਸਕੂਲ ਦੇ ਬੱਚਿਆਂ ਸਮੂਹ ਸਟਾਫ ਤੇ ਬੱਚਿਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਆਉਣ 'ਤੇ ਦਿਲੋਂ ਧੰਨਵਾਦ ਕੀਤਾ |