16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਅਮਿਤ ਸ਼ਾਹ ਦੀ ਪ੍ਰ੍ਰਸਤਾਵਿਤ ਪੰਜਾਬ ਫੇਰੀ ਨੂੰ ਲੈ ਕੇ ਦਲ ਖ਼ਾਲਸਾ ਨੇ ਭਲਕੇ ਜਲੰਧਰ 'ਚ ਸੱਦਿਆ ਪੰਥਕ ਸੰਮੇਲਨ <br/>

Ad Position 21
No active advertisement
ਅਜੀਤ ਡੈਸਕ 11-03-2026
ਅੰਮਿ੍ਤਸਰ, 10 ਮਾਰਚ (ਜਸਵੰਤ ਸਿੰਘ ਜੱਸ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 14 ਮਾਰਚ ਦੀ ਪ੍ਰਸਤਾਵਿਤ ਪੰਜਾਬ ਫੇਰੀ ਨੂੰ ਲੈ ਕੇ ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ ਬੰਦੀ ਸਿੰੰਘਾਂ ਦੀ ਰਿਹਾਈ ਤੇ ਹੋਰ ਸਿੱਖ ਮਸਲਿਆਂ ਨੂੰ ਲੈ ਕੇ 12 ਮਾਰਚ ਨੂੰ ਜਲੰਧਰ ਵਿਖੇ ਪੰਥਕ ਸੰਮੇਲਨ ਸੱਦਿਆ ਗਿਆ ਹੈੈ | ਉਕਤ ਜਾਣਕਾਰੀ ਦਿੰਦਿਆਂ ਦਲ ਖ਼ਾਲਸਾ ਦੇ ਸਿਆਸੀ ਮਾਮਲਿਆਂ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਸਿੱਖਾਂ ਵਿਰੁੱਧ ਦਮਨ, ਫਰਜ਼ੀ ਮੁਕਾਬਲੇ, ਨੈਸ਼ਨਲ ਸਕਿਉਰਿਟੀ ਐਕਟ ਤਹਿਤ ਨਜ਼ਰਬੰਦੀ, ਬੰਦੀ ਸਿੰਘਾਂ ਨੂੰ ਅਣਮਿੱਥੇ ਸਮੇਂ ਲਈ ਜੇਲ੍ਹਾਂ 'ਚ ਡੱਕੀ ਰੱਖਣ ਲਈ ਕੇਂਦਰੀ ਗ੍ਰਹਿ ਮੰਤਰੀ ਨੂੰ ਜਵਾਬਦੇਹ ਬਣਾਉਣਾ ਸਮੇਂ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਚਾਰ ਹਮ-ਖਿਆਲੀ ਜਥੇਬੰਦੀਆਂ ਨਾਲ ਸਲਾਹ-ਮਸ਼ਵਰਾ ਕਰਕੇ ਉਕਤ ਪੰਥਕ ਸੰਮੇਲਨ ਸੱਦਿਆ ਗਿਆ ਹੈ, ਜਿਸ 'ਚ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ, ਸਿਮਰਨਜੀਤ ਸਿੰਘ ਮਾਨ, ਗੁਰਪ੍ਰਤਾਪ ਸਿੰਘ ਵਡਾਲਾ, ਭਾਈ ਦਲਜੀਤ ਸਿੰਘ, ਭਾਈ ਤਰਸੇਮ ਸਿੰਘ, ਕਰਨੈਲ ਸਿੰਘ ਪੰਜੋਲੀ, ਪ੍ਰੋ. ਜਗਮੋਹਨ ਸਿੰਘ, ਭਾਈ ਗੁਰਚਰਨ ਸਿੰਘ ਪਟਿਆਲਾ, ਭੁਪਿੰਦਰ ਸਿੰਘ ਭਲਵਾਨ, ਨਰਾਇਣ ਸਿੰਘ, ਗੁਰਦੀਪ ਸਿੰਘ ਬਠਿੰਡਾ, ਵਿਦਿਆਰਥੀ ਆਗੂ ਜੁਗਰਾਜ ਸਿੰਘ, ਜੁਝਾਰ ਸਿੰਘ, ਪਰਮਜੀਤ ਸਿੰਘ ਗਾਜ਼ੀ ਆਦਿ ਆਗੂ ਸ਼ਿਰਕਤ ਕਰਨਗੇ | ਉਨ੍ਹਾਂ ਕਿਹਾ ਕਿ ਸ੍ਰੀ ਸ਼ਾਹ ਨੂੰ ਚਾਹੀਦਾ ਹੈ ਕਿ ਉਹ ਮੋਗਾ ਰੈਲੀ 'ਚ ਬੋਲਦਿਆਂ ਸਿੱਖਾਂ ਤੇ ਪੰਜਾਬੀਆਂ ਦੇ ਇਨ੍ਹਾਂ ਸੁਆਲਾਂ ਦੇ ਜਵਾਬ ਵੀ ਦੇਣ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਕੋਦਰ ਵਿਖੇ ਖੇਡ ਮੇਲਾ ਕਰਵਾਇਆ <br/> ਅਗਲੀ ਖ਼ਬਰ ਕੋਰਮ ਨਾ ਪੂਰਾ ਹੋਣ ਕਰਕੇ ਰੁੜਕਾ ਤੇ ਫਿਲੌਰ ਦੇ ਚੇਅਰਮੈਨਾਂ ਦੀ ਚੋਣ ਮੁਲਤਵੀ <br/>
Ad Position 24