ਮਲਸੀਆਂ, 10 ਮਾਰਚ (ਸੁਖਦੀਪ ਸਿੰਘ)-ਫਿਲੀਪਾਈਨ ਦੀ ਆਪਣੀ 13 ਦਿਨਾਂ ਦੀ ਫੇਰੀ ਉਪਰੰਤ ਦੇਸ਼ ਪਰਤਣ 'ਤੇ ਰਾਜ ਸਭਾ ਮੈਂਬਰ ਤੇ ਪ੍ਰਸਿੱਧ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਨਿਰਮਲ ਕੁਟੀਆ ਸੀਚੇਵਾਲ ਵਿਖੇ ਸੰਗਤਾਂ ਵਲੋਂ ਸਵਾਗਤ ਕੀਤਾ | ਇਸ ਮੌਕੇ ਸੰਤ ਸੀਚੇਵਾਲ ਨੇ ਜੰਗ ਦੌਰਾਨ ਪੀਣ ਵਾਲੇ ਪਾਣੀ ਦੇ ਸਰੋਤਾਂ 'ਤੇ ਕੀਤੇ ਜਾ ਰਹੇ ਹਮਲਿਆਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਜੰਗ ਦੀ ਸਥਿਤੀ 'ਚ ਵੀ ਮਨੁੱਖਤਾ ਤੇ ਅੰਤਰਰਾਸ਼ਟਰੀ ਯੁੱਧ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ, ਇਸ ਲਈ ਦੋਵੇਂ ਧਿਰਾਂ ਨੂੰ ਲੋਕਾਂ ਦੇ ਪੀਣ ਵਾਲੇ ਪਾਣੀ ਦੇ ਸਰੋਤਾਂ 'ਤੇ ਹਮਲੇ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ |