ਕਰਤਾਰਪੁਰ, 10 ਮਾਰਚ (ਜਨਕ ਰਾਜ ਗਿੱਲ)-ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਵਿਖੇ ਪਿ੍ੰਸੀਪਲ ਡਾ. ਪ੍ਰੈਟੀ ਸੋਢੀ ਦੀ ਅਗਵਾਈ ਹੇਠ ਐਨ. ਐਸ. ਐਸ. ਯੂਨਿਟ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ | ਕਾਲਜ ਦੀਆਂ ਵਿਦਿਆਰਥਣਆਂ ਨੇ ਵੱਖ-ਵੱਖ ਖੇਡਾਂ ਖੇਡ ਕੇ ਦੇਸ਼ ਦੀਆਂ ਔਰਤ ਖਿਡਾਰੀਆਂ ਨੂੰ ਯਾਦ ਕੀਤਾ | ਵਿਦਿਆਰਥਣਾਂ ਨੇ ਖੋ-ਖੋ ਤੇ ਸੌ ਮੀਟਰ ਦੀ ਦੌੜ ਲਗਾ ਕੇ ਹਰ ਇਕ ਔਰਤ ਨੂੰ ਤੰਦਰੁਸਤ ਤੇ ਫਿੱਟ ਰਹਿਣ ਦਾ ਸੰਦੇਸ਼ ਦਿੱਤਾ ਤੇ ਇਸ ਦਿਨ 'ਨਾਰੀ ਦਿਵਸ' ਤੇ ਲੇਖ ਮੁਕਾਬਲੇ ਵੀ ਕਰਵਾਏ ਗਏ | ਪਿ੍ੰਸੀਪਲ ਡਾ. ਪ੍ਰੈਟੀ ਸੋਢੀ ਨੇ ਦੁਨੀਆਂ ਦੀਆਂ ਸਾਰੀਆਂ ਔਰਤਾਂ ਨੂੰ ਇਸ ਦਿਨ ਦੀ ਮੁਬਾਰਕ ਦਿੱਤੀ | ਕਾਲਜ ਦੇ ਪ੍ਰਧਾਨ ਤੇ ਸਾਬਕਾ ਐਮ. ਐਲ. ਏ. (ਹਲਕਾ ਕਰਤਾਪੁਰ) ਚੌਧਰੀ ਸੁਰਿੰਦਰ ਸਿੰਘ ਤੇ ਸਕੱਤਰ ਸ੍ਰੀ ਹਰੀ ਪਾਲ ਨੇ ਔਰਤ ਦਿਵਸ ਦੀਆਂ ਮੁਬਾਰਕਾਂ ਦਿੰਦਿਆ ਸੰਦੇਸ਼ ਦਿੱਤਾ | ਇਸ ਮੌਕੇ ਪ੍ਰੋਗਰਾਮ ਅਫ਼ਸਰ ਡਾ. ਗੁਲਜ਼ਾਰ ਸਿੰਘ, ਡਾ. ਸਾਕਸ਼ੀ ਕਸ਼ਅਪ ਤੇ ਸਮੂਹ ਸਟਾਫ਼ ਵੀ ਮੌਜੂਦ ਸੀ |