ਲੋਹੀਆਂ ਖਾਸ, 10 ਮਾਰਚ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ-ਲੋਹੀਆਂ ਖਾਸ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਮÏਕੇ ਪ੍ਰਮਾਤਮਾ ਦਾ ਸ਼ੁਕਰਾਨਾ ਤੇ ਚੜ੍ਹਦੀਕਲਾ ਦੀ ਅਰਦਾਸ ਕਰਵਾਈ ਗਈ ਹੈ | ਇਸ ਮੌਕੇ ਸਕੂਲ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ, ਜਿਸ ਤੋਂ ਉਪਰੰਤ ਛੋਟੇ-ਛੋਟੇ ਬੱਚਿਆਂ ਵਲੋਂ ਸ਼ਬਦ ਗਾਇਨ ਕਰਕੇ ਜਿਥੇ ਸਮਾਗਮ ਨੂੰ ਹੋਰ ਚੜ੍ਹਦੀਕਲਾ ਪ੍ਰਦਾਨ ਕੀਤੀ ਉਥੇ ਹਾਜ਼ਰੀਨ ਸੰਗਤਾਂ ਨੂੰ ਵੀ ਨਿਹਾਲ ਕੀਤਾ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸਰਦਾਰ ਸੁਖਦੇਵ ਸਿੰਘ ਜੱਜ, ਅਸਿਸਟੈਂਟ ਮੈਨੇਜਿੰਗ ਡਾਇਰੈਕਟਰ ਸਰਦਾਰ ਪ੍ਰਗਟ ਸਿੰਘ ਜੱਜ, ਮੈਨੇਜਮੈਂਟ ਮੈਂਬਰ ਸਰਦਾਰ ਇੰਦਰਪਾਲ ਸਿੰਘ ਅਤੇ ਪਿ੍ੰਸੀਪਲ ਮੈਡਮ ਅਮਨਪ੍ਰੀਤ ਕÏਰ ਵਲੋਂ ਸਮੂਹ ਸਟਾਫ ਨੂੰ ਨਵੇਂ ਸੈਸ਼ਨ ਦੀ ਸ਼ੁਰੂਆਤ ਦੇ ਮÏਕੇ ਵਧਾਈ ਦਿੱਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਦੇ ਵੱਧ ਤੋਂ ਵੱਧ ਪ੍ਰਸਾਰ ਤੇ ਸਕੂਲ ਦੀ ਲਗਾਤਾਰ ਤਰੱਕੀ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ | ਇਸ ਮੌਕੇ ਅਕਾਲ ਅਕੈਡਮੀ ਇੰਟਰਨੈਸ਼ਨਲ ਸੁਲਤਾਨਪੁਰ ਲੋਧੀ ਦੇ ਪਿ੍ੰਸੀਪਲ ਮੈਡਮ ਗਗਨਦੀਪ ਕÏਰ ਵੀ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ | ਗੁਰੂ ਘਰ ਦੇ ਵਜ਼ੀਰ ਵਲੋਂ ਅਰਦਾਸ ਕੀਤੀ ਗਈ | ਉਪਰੰਤ ਸੰਗਤ ਵਿਚ ਪ੍ਰਸਾਦ ਵਰਤਾਇਆ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਸਮੂਹ ਅਧਿਆਪਕ, ਹੋਰ ਸਕੂਲ ਸਟਾਫ਼ ਤੇ ਵੱਡੀ ਗਿਣਤੀ 'ਚ ਵਿਦਿਆਰਥੀ ਹਾਜ਼ਰ ਸਨ |