16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਅੰਤਰਰਾਸਟਰੀ ਮਹਿਲਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 11-03-2026
ਆਦਮਪੁਰ, 10 ਮਾਰਚ (ਰਮਨ ਦਵੇਸਰ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਲੋਂ ਮਹਿਲਾ ਦਿਵਸ ਦੇ ਵਿਸ਼ੇਸ਼ ਮੌਕੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਕੈਂਪਸ ਦੇ ਮੈਮੋਰੀਅਲ ਆਡੀਟੋਰੀਅਮ 'ਸੰਤ ਬਾਬਾ ਹਰਦਿਆਲ ਸਿੰਘ ਵਿਚ ਮਹਿਲਾਵਾਂ ਦੀ ਉੱਨਤੀ ਅਤੇ ਆਤਮਨਿਰਭਰਤਾ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਰਾਹੀਂ ਕੀਤੀ ਗਈ | ਯੂਨੀਵਰਸਿਟੀ ਦੀਆਂ ਮਾਣਮੱਤੀਆਂ ਸ਼ਖ਼ਸੀਅਤਾਂ ਦੁਆਰਾ ਸ਼ਮ੍ਹਾਂ ਰੋਸ਼ਨ ਕੀਤੀ ਗਈ ਤੇ ਯੂਨੀਵਰਸਿਟੀ ਦੇ ਚਾਂਸਲਰ ਸੰਤ ਮਨਮੋਹਨ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ | ਉਪ ਕੁਲਪਤੀ ਡਾ. ਵਿਜੈ ਧੀਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਮਹਤੱਤਾ ਤੇ ਇਤਿਹਾਸ ਬਾਰੇ ਦੱਸਦੇ ਹੋਏ ਆਪਣੇ ਭਾਸ਼ਨ 'ਚ ਮਹਿਲਾਵਾਂ ਦੇ ਹੁਨਰ ਅਤੇ ਉਨ੍ਹਾਂ ਦੀ ਮਿਹਨਤ ਨੂੰ ਸਲਾਮ ਕੀਤਾ | ਸਮਾਗਮ ਦੌਰਾਨ ਉਨ੍ਹਾਂ ਨੇ ਸਾਰੀਆਂ ਔਰਤਾਂ ਨੂੰ ਆਪਣੇ ਭਾਸ਼ਨ ਦਾ ਕੇਂਦਰ ਬਿੰਦੂ ਬਣਾਇਆ, ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਜਜ਼ਬੇ ਨਾਲ ਨਾ ਸਿਰਫ਼ ਆਪਣੇ ਪਰਿਵਾਰਾਂ ਦੀ ਆਰਥਿਕ ਹਾਲਤ ਮਜ਼ਬੂਤ ਕੀਤੀ, ਸਗੋਂ ਸਮਾਜ ਲਈ ਵੀ ਇਕ ਪ੍ਰੇਰਣਾ ਬਣੀਆਂ | ਸੱਭਿਆਚਾਰਕ ਸਮਾਗਮ ਦੀ ਸ਼ੁਰੂਆਤ ਵਿਚ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਵਲੋ ਇਕ ਨਾਟਕ ਪੇਸ਼ ਕੀਤਾ, ਜਿਸ ਦਾ ਸਿਰਲੇਖ 'ਅੰਧਕਾਰ ਤੋਂ ਉਜਾਲਾ' ਅਤੇ ਵਿਸ਼ਾ ਸਵਿਤਰੀ ਬਾਈ ਫੂਲੇ ਅਤੇ ਜੋਤਿਬਾ ਫੂਲੇ ਦੇ ਜੀਵਨ ਅਤੇ ਸ਼ੰਘਰਸ਼ ਨੂੰ ਦਰਸਾਉਣਾ ਸੀ | ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵਿਚ ਲੰਬੇ ਅਰਸੇ ਤੋਂ ਕਾਰਜ ਕਰ ਰਹੀਆਂ ਮਹਿਲਾ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ | ਉਪਰੰਤ ਵੱਖ-ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਵਲੋਂ ਫੈਂਸੀ ਡਰੈਸ ਮੁਕਾਬਲਾ, ਮਾਡਲਿੰਗ, ਸਕਿੱਟ, ਨਾਚ, ਗੀਤ ਅਤੇ ਹੋਰ ਸ਼ਾਨਦਾਰ ਸੱਭਿਆਚਾਰਕ ਪ੍ਰਸਤੁਤੀਆਂ ਪੇਸ਼ ਕੀਤੀਆਂ ਗਈਆਂ | ਜਿਸ ਦੇ ਲਈ ਸਪਨਾ ਸੂਦ ਤੇ ਮੀਨਾ ਸੌਂਖਲ਼ਾ ਨੇ ਬਤੌਰ ਜੱਜ ਦੀ ਭੁਮਿਕਾ ਨਿਭਾਈ | ਯੂਨੀਵਰਸਿਟੀ ਦੇ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀ ਪ੍ਰਸਤੁਤੀ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ | ਸਮਾਗਮ ਦੇ ਅੰਤ ਵਿਚ ਮੈਡਮ ਸ਼ਾਇਨਾ ਪਰਮਾਰ ਡਿਪਟੀ ਡਾਇਰੈਕਟਰ ਯੂਥ ਵੈਲਫੇਅਰ ਨੇ ਸਮੂਹ ਵਿਦਿਆਰਥਣਾਂ, ਅਧਿਆਪਕਾਂ, ਪ੍ਰਬੰਧਕਾਂ ਤੇ ਵਿਸ਼ੇਸ਼ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਡੀਨ ਅਕਾਦਮਿਕ ਡਾ. ਗੁਰਮਾਣਿਕ ਕੌਰ, ਡਿਪਟੀ ਰਜਿਸਟਰਾਰ ਰੂਪ ਸਿੰਘ, ਰਣਜੀਤ ਸਿੰਘ ਨਰਸਿੰਗ ਕਾਲਜ ਦੇ ਪਿ੍ੰਸੀਪਲ ਡਾ. ਮੰਜੂ ਚਾਵਲਾ, ਡਾ. ਸਮਿ੍ਤੀ ਠਾਕੁਰ, ਡਾ. ਹਰਪੀਤ ਕੌਰ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮਿਨ ਨਕੋਦਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਹਲਕਾ ਕਰਤਾਰਪੁਰ 'ਚ ਸਰਕਲ ਜਥੇਦਾਰਾਂ ਦੀਆਂ ਨਿਯੁਕਤੀਆਂ ਨੂੰ ਲੈ ਕੇ ਪਾਰਟੀ 'ਚ ਉੱਠਣ ਲੱਗੇ ਬਗਾਵਤੀ ਸੁਰ <br/>
Ad Position 24