ਨਕੋਦਰ, 10 ਮਾਰਚ (ਗੁਰਵਿੰਦਰ ਸਿੰਘ)-ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮਿਨ ਨਕੋਦਰ ਵਿਖੇ ਐਨ. ਸੀ. ਸੀ. ਵਿਭਾਗ, ਪੋਲੀਟੀਕਲ ਸਾਇੰਸ ਵਿਭਾਗ, ਸੰਗੀਤ ਵਿਭਾਗ, ਫੈਸ਼ਨ ਡਿਜ਼ਾਈਨਿੰਗ ਵਿਭਾਗ ਤੇ ਯੂਥ ਵੈਲਫੇਅਰ ਕਲੱਬ (ਰਜਿ) ਨਕੋਦਰ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ | ਇਸ ਮÏਕੇ ਮੁੱਖ ਮਹਿਮਾਨ ਵਜੋਂ ਪ੍ਰੋ ਰਮਾ ਸੂਦ, ਮੁਖੀ ਫ਼ਿਲਾਸਫ਼ੀ ਵਿਭਾਗ ਸ਼ਾਮਿਲ ਹੋਏ ਅਤੇ ਗੈਸਟ ਆਫ਼ ਆਨਰ ਵਜੋਂ ਯੂਥ ਵੈਲਫੇਅਰ ਕਲੱਬ ਦੇ ਪ੍ਰਧਾਨ ਕੁਲਵੰਤ ਸਿੰਘ ਕÏੜਾ ਸ਼ਾਮਿਲ ਹੋਏ ਉਨ੍ਹਾਂ ਨਾਲ ਪਰਮਜੀਤ ਸਿੰਘ ਜੇ. ਈ. ਵੀ ਹਾਜ਼ਰ ਸਨ | ਪ੍ਰੋਗਰਾਮ ਦੀ ਸ਼ੁਰੂਆਤ ਸੰਗੀਤ ਵਿਭਾਗ ਵਲੋਂ ਸ਼ਬਦ ਕੀਰਤਨ ਨਾਲ ਕੀਤੀ ਗਈ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਵਾਣੀ ਦੱਤ ਸ਼ਰਮਾ ਵਲੋਂ ਆਏ ਹੋਏ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ | ਇਸ ਮÏਕੇ ਪੋਸਟਰ ਮੇਕਿੰਗ ਮੁਕਾਬਲੇ ਵਿਚ ਸੁਨੀਤਾ ਨੇ ਪਹਿਲਾ, ਨਵਜੋਤ ਨੇ ਦੂਜਾ, ਜੀਆ ਨੇ ਤੀਜਾ, ਹਰਪ੍ਰੀਤ ਕÏਰ ਨੇ ਕੰਸੋਲੇਸ਼ਨ ਇਨਾਮ ਪ੍ਰਾਪਤ ਕੀਤੇ, ਜਿਸ ਵਿਚ ਜੱਜਾਂ ਦੀ ਭੂਮਿਕਾ ਪ੍ਰੋ. ਰੇਖਾ ਰਾਣੀ, ਪ੍ਰੋ. ਜੀਵਨ ਜਯੋਤੀ, ਪ੍ਰੋ. ਅੰਜੂ ਬਾਲਾ ਵਲੋਂ ਨਿਭਾਈ ਗਈ | ਪ੍ਰੋਫੈਸਰ ਬਲਜੀਤ ਸਿੰਘ ਕੰਪਿਊਟਰ ਸਾਇੰਸ ਵਿਭਾਗ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਆਪਣੇ ਵਿਚਾਰ ਰੱਖੇ ਗਏ ਅਤੇ ਇਸ ਦੇ ਨਾਲ ਹੀ ਐਨ. ਸੀ. ਸੀ. ਕੈਡਿਟਸ ਦੁਆਰਾ ਇਕ ਨਾਟਕ, ਕਵਿਤਾ ਦੀ ਪੇਸ਼ਕਾਰੀ ਕੀਤੀ ਗਈ | ਇਸ ਦੇ ਨਾਲ ਹੀ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਤਰੱਕੀ ਕਰ ਚੁੱਕੀਆਂ ਅÏਰਤਾਂ ਦੀ ਭੂਮਿਕਾ ਦੀ ਵੱਖ-ਵੱਖ ਵਿਦਿਆਰਥਣਾਂ ਦੁਆਰਾ ਪੇਸ਼ਕਾਰੀ ਕੀਤੀ ਗਈ | ਯੂਥ ਵੈਲਫੇਅਰ ਕਲੱਬ ਵਲੋਂ ਇਸ ਮÏਕੇ ਕਾਲਜ ਦੇ ਟੀਚਿੰਗ, ਨਾਨ ਟੀਚਿੰਗ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ | ਪਿ੍ੰਸੀਪਲ ਮੈਡਮ ਵਲੋਂ ਮੁੱਖ ਮਹਿਮਾਨ ਤੇ ਖਾਸ ਤÏਰ 'ਤੇ ਯੂਥ ਵੈਲਫੇਅਰ ਕਲੱਬ ਦੇ ਪ੍ਰਧਾਨ ਕੁਲਵੰਤ ਸਿੰਘ ਕÏੜਾ ਤੇ ਉਨ੍ਹਾਂ ਦੇ ਮੈਂਬਰਾ ਦਾ ਧੰਨਵਾਦ ਕੀਤਾ ਅਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਮੁਬਾਰਕਬਾਦ ਦਿੰਦੇ ਹੋਏ ਵਿਦਿਆਰਥਣਾਂ ਨੂੰ ਆਪਣਾ ਸਰਬਪੱਖੀ ਵਿਕਾਸ ਕਰਨ ਲਈ ਪ੍ਰੇਰਿਤ ਕੀਤਾ ਤੇ ਨਾਲ ਹੀ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਮੰਚ ਸੰਚਾਲਕ ਦੀ ਭੂਮਿਕਾ ਲੈਫਟੀਨੈਂਟ ਮੈਡਮ ਸੁਨੀਤਾ ਦੇਵੀ ਵਲੋਂ ਨਿਭਾਈ ਗਈ |