ਸ਼ਾਹਕੋਟ, 10 ਮਾਰਚ (ਨਗਿੰਦਰ ਸਿੰਘ ਬਾਂਸਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਪ੍ਰਧਾਨ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਦੀ ਅਗਵਾਈ ਹੇਠ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਕੀਤੀ ਗਈ | ਇਸ ਮÏਕੇ ਪ੍ਰਧਾਨ ਐਡਵੋਕੇਟ ਕੋਹਾੜ ਨੇ ਦੱਸਿਆ ਕਿ ਪਾਰਟੀ ਦੇ ਜੋ ਵਰਕਰ ਪਾਰਟੀ ਤੋਂ ਕੁਝ ਕਾਰਨਾਂ ਕਰਕੇ ਦੂਰ ਹੋ ਗਏ ਹਨ ਉਨ੍ਹਾਂ ਨੂੰ ਜਲਦੀ ਹੀ ਪਾਰਟੀ ਦੀਆਂ ਸਰਗਰਮੀਆਂ 'ਚ ਭਾਗ ਲੈਣ ਲਈ ਪੂਰੇ ਮਾਣ ਸਨਮਾਨ ਨਾਲ ਪਾਰਟੀ 'ਚ ਵਾਪਸ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਵੱਖ-ਵੱਖ ਥਾਈਾ 'ਪੰਜਾਬ ਬਚਾਓ' ਰੈਲੀਆਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਦਾ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ ਆਈ ਹੈ ਉਦੋਂ ਤੋਂ ਹੀ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਖ਼ਰਾਬ ਹੋ ਗਈ ਹੈ | ਉਨ੍ਹਾਂ ਕਿਹਾ ਕਿ ਆਏ ਦਿਨ ਸੂਬੇ 'ਚ ਕਤਲ, ਚੋਰੀਆਂ, ਡਕੈਤੀਆਂ, ਲੁੱਟਾਂ ਖੋਹਾਂ ਤੇ ਫਿਰੌਤੀਆਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ ਦਾਅ 'ਤੇ ਲੱਗੀ ਹੋਈ ਹੈ | ਇਸ ਮÏਕੇ ਐਡਵੋਕੇਟ ਕੋਹਾੜ ਨੇ ਦੱਸਿਆ ਕਿ ਜਲਦੀ ਹੀ ਸ਼ਾਹਕੋਟ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰੈਲੀ ਕਰਵਾਈ ਜਾਵੇਗੀ | ਇਸ ਮÏਕੇ ਮਾਰਕੀਟ ਕਮੇਟੀ ਸ਼ਾਹਕੋਟ ਦੇ ਸਾਬਕਾ ਚੇਅਰਮੈਨ ਚਰਨ ਸਿੰਘ ਸਿੰਧੜ, ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਪੋਪਲੀ, ਵਾਈਸ ਪ੍ਰਧਾਨ ਜਸਵੀਰ ਸਿੰਘ ਸਿੰਧੜ, ਸਾਬਕਾ ਸ਼ਹਿਰੀ ਪ੍ਰਧਾਨ ਸੁਰਿੰਦਰ ਸਿੰਘ ਕਾਲਾ, ਰਣਧੀਰ ਸਿੰਘ ਰਾਣਾ ਠੇਕੇਦਾਰ, ਅਮਰੀਕ ਸਿੰਘ ਮਠਾੜੂ, ਮਿੰਟਾ ਪੋਪਲੀ, ਬਖਸ਼ੀਸ਼ ਸਿੰਘ ਠੇਕੇਦਾਰ, ਤਜਿੰਦਰ ਸਿੰਘ ਖ਼ਾਲਸਾ, ਮਨਪ੍ਰੀਤ ਸਿੰਘ ਦੀਪਕ, ਕਸ਼ਮੀਰ ਸਿੰਘ ਖ਼ਾਲਸਾ, ਜਗੀਰ ਸਿੰਘ, ਗੁਰਦੀਪ ਸਿੰਘ ਗਰੇਵਾਲ ਆਦਿ ਹਾਜ਼ਰ ਸਨ¢