ਸ਼ਾਹਕੋਟ, 10 ਮਾਰਚ (ਸੁਖਦੀਪ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਤੇ ਸੀਨੀਅਰ ਅਕਾਲੀ ਆਗੂ ਨਾਇਬ ਸਿੰਘ ਕੋਹਾੜ ਸਾਬਕਾ ਐਮ. ਡੀ. ਵਲੋਂ ਪਿੰਡ ਕੋਹਾੜ ਖੁਰਦ ਵਿਖੇ ਲੋੜਵੰਦ ਨਿਹੰਗ ਸਿੰਘ ਸ਼ਿੰਦਰ ਸਿੰਘ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਭੇਟ ਕੀਤਾ | ਇਸ ਮੌਕੇ ਜਥੇ. ਕਲਿਆਣ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਹਰ ਲੋੜਵੰਦ ਪਰਿਵਾਰ ਦੀ ਬਾਂਹ ਫੜਦੀ ਹੈ | ਇਸ ਮੌਕੇ ਸੀਨੀਅਰ ਆਗੂ ਹਰਭਜਨ ਸਿੰਘ ਬਾਜਵਾ, ਜਸਵੀਰ ਸਿੰਘ ਸਿੰਧੜ, ਰਣਧੀਰ ਸਿੰਘ ਰਾਣਾ ਠੇਕੇਦਾਰ, ਮੱਖਣ ਸਿੰਘ ਬਾਜਵਾ, ਗ੍ਰੰਥੀ ਵਰਿੰਦਰ ਸਿੰਘ, ਨਿਰਮਲ ਸਿੰਘ ਆਦਿ ਹਾਜ਼ਰ ਸਨ |