23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਡਿਪਟੀ ਕਮਿਸ਼ਨਰ ਵਲੋਂ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼

Ad Position 21
No active advertisement
ਅਜੀਤ ਡੈਸਕ 12-03-2026
ਜਲੰਧਰ, 11 ਮਾਰਚ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ¢ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਡੇਂਗੂ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਅਗੇਤੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ¢ ਉਨ੍ਹਾਂ ਖਾਸ ਕਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਧਿਆਨ ਦੇਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਲੋਕਾਂ ਵਿੱਚ ਰੋਕਥਾਮ ਉਪਾਵਾਂ ਬਾਰੇ ਜਾਗਰੂਕਤਾ ਫੈਲਾਉਣ ਦੀ ਹਦਾਇਤ ਕੀਤੀ¢ ਇਸ ਮÏਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੀ ਮÏਜੂਦ ਸਨ¢ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੀ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ¢
ਜ਼ਿਕਰਯੋਗ ਹੈ ਕਿ ਇਸ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ¢ਉਨ੍ਹਾਂ ਮੀਟਿੰਗ ਦÏਰਾਨ ਆਮ ਆਦਮੀ ਕਲੀਨਿਕਾਂ ਰਾਹੀਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਅਤੇ ਓਟ ਕਲੀਨਿਕਾਂ ਦੀ ਕਾਰਗੁਜ਼ਾਰੀ ਦੇ ਨਾਲ-ਨਾਲ ਟੀ.ਬੀ. ਮੁਕਤ ਭਾਰਤ ਅਭਿਆਨ, ਆਰ.ਬੀ.ਐਸ.ਕੇ., ਯੂ.ਡੀ. ਆਈ.ਡੀ. ਦੀ ਪ੍ਰਗਤੀ, ਜਨਮ ਤੇ ਮÏਤ ਰਜਿਸਟ੍ਰੇਸ਼ਨ ਆਦਿ ਦਾ ਵੀ ਜਾਇਜ਼ਾ ਲਿਆ¢ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਮÏਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਫਿਲੌਰ ਸਬ ਡਵੀਜ਼ਨ 'ਚ ਕਾਨੂੰਨ ਦੀ ਧਾਕ ਬਠਾਉਣਾ ਹੀ ਮੇਰਾ ਮੁੱਖ ਮਕਸਦ : ਡੀ.ਐੱਸ.ਪੀ. ਮਸੀਹ ਅਗਲੀ ਖ਼ਬਰ ਸਵ: ਜਗਰੂਪ ਸਿੰਘ ਹਾਂਸ ਵਲੀਪੁਰ ਕਲਾਂ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ
Ad Position 24