ਨਕੋਦਰ, 11 ਮਾਰਚ (ਗੁਰਵਿੰਦਰ ਸਿੰਘ)-ਸਥਾਨਕ ਮੁਹੱਲਾ ਜੀਟੀਬੀ ਨਗਰ ਵਿੱਚ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਇਆ ਅਤੇ ਲੱਖਾਂ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ ¢ਘਟਨਾ ਸਮੇਂ ਪਰਿਵਾਰ ਇੱਕ ਵਿਆਹ ਵਿੱਚ ਸ਼ਾਮਿਲ ਹੋਣ ਲਈ ਲੁਧਿਆਣਾ ਗਿਆ ਸੀ¢ ਘਰ ਦੇ ਮਾਲਕ ਸੰਜੀਵ ਜੈਨ ਉਰਫ਼ ਬÏਬੀ ਨੇ ਕਿਹਾ ਕਿ ਉਹ ਕੱਪੜੇ ਦਾ ਕਾਰੋਬਾਰ ਕਰਦਾ ਹੈ ਅਤੇ ਮੰਗਲਵਾਰ ਦੁਪਹਿਰ ਨੂੰ ਆਪਣੇ ਪਰਿਵਾਰ ਨਾਲ ਲੁਧਿਆਣਾ 'ਚ ਇੱਕ ਰਿਸ਼ਤੇਦਾਰ ਦੇ ਵਿਆਹ ਵਿੱਚ ਸ਼ਾਮਿਲ ਹੋਣ ਗਿਆ ਸੀ¢ ਸ਼ਾਮ 6 ਵਜੇ ਦੇ ਕਰੀਬ ਉਸਦੀ ਨÏਕਰਾਣੀ ਆਈ¢ ਜਦੋਂ ਉਸ ਨੇ ਗੇਟ ਖੋਲਿ੍ਹਆ ਅਤੇ ਅੰਦਰ ਗਈ ਤਾਂ ਉਹ ਇਹ ਦੇਖ ਕੇ ਹੈਰਾਨ ਰਹਿ ਗਈ ਕਿ ਸਾਰੇ ਤਾਲੇ ਟੁੱਟੇ ਹੋਏ ਸਨ ਅਤੇ ਸਾਰਾ ਸਾਮਾਨ ਖਿੱਲਰਿਆ ਹੋਇਆ ਸੀ¢ ਉਸ ਨੇ ਤੁਰੰਤ ਗੁਆਂਢੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਫ਼ੋਨ 'ਤੇ ਸੂਚਿਤ ਕੀਤਾ¢ ਸੰਜੀਵ ਜੈਨ ਨੇ ਕਿਹਾ ਕਿ ਉਹ ਲੁਧਿਆਣਾ 'ਚ ਵਿਆਹ ਸਮਾਰੋਹ ਨੂੰ ਅੱਧ ਵਿਚਕਾਰ ਛੱਡ ਕੇ ਨਕੋਦਰ ਵਾਪਸ ਆ ਗਿਆ ਅਤੇ ਦੇਖਿਆ ਕਿ ਚੋਰ ਘਰ ਦਾ ਮੁੱਖ ਗੇਟ ਟੱਪ ਕੇ ਅੰਦਰ ਦਾਖਲ ਹੋਏ ਸੀ¢ ਉਨ੍ਹਾਂ ਨੇ ਤਿੰਨ ਕਮਰਿਆਂ ਦੇ ਤਾਲੇ ਤੋੜ ਕੇ ਅਲਮਾਰੀ 'ਚੋਂ ਲਗਭਗ 9 ਤੋਂ 10 ਤੋਲੇ ਸੋਨੇ ਦੇ ਗਹਿਣੇ ਅਤੇ 2.5 ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ¢ ਘਰ ਵਿੱਚ ਕੋਈ ਸੀਸੀਟੀਵੀ ਕੈਮਰੇ ਨਹੀਂ ਹਨ¢ ਆਂਢ-ਗੁਆਂਢ ਅਤੇ ਗਲੀ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਨੇ ਕੁਝ ਅਣਪਛਾਤੇ ਸ਼ੱਕੀ ਵਿਅਕਤੀਆਂ ਨੂੰ ਬਾਹਰ ਘੁੰਮਦੇ ਦੀਆਂ ਤਸਵੀਰਾਂ ਰਿਕਾਰਡ ਹੋਈਆਂ ਹਨ ਅਤੇ ਉਨ੍ਹਾਂ ਨੇ ਦੱਸਿਆ ਕਿ ਲਗਭਗ 17 ਤੋਂ 18 ਲੱਖ ਰੁਪਏ ਦੇ ਨੁਕਸਾਨ ਹੋਇਆ ਹੈ ¢ ਚੋਰੀ ਦੀ ਸੂਚਨਾ ਮਿਲਣ 'ਤੇ, ਸਿਟੀ ਪੁਲਿਸ ਸਟੇਸ਼ਨ ਦੇ ਸਬ-ਇੰਸਪੈਕਟਰ ਸੁਖਵਿੰਦਰ ਪਾਲ ਸਿੰਘ ਮੁਲਤਾਨੀ ਇੱਕ ਪੁਲਿਸ ਟੀਮ ਨਾਲ ਮÏਕੇ 'ਤੇ ਪਹੁੰਚੇ ਅਤੇ ਘਰ ਦੇ ਮਾਲਕ ਦਾ ਬਿਆਨ ਦਰਜ ਕੀਤਾ ਅਤੇ ਜਾਂਚ ਸ਼ੁਰੂ ਕੀਤੀ¢ ਪੁਲਿਸ ਨੇ ਕਿਹਾ ਕਿ ਉਹ ਆਂਢ-ਗੁਆਂਢ ਦੇ ਸੀ.ਸੀ.ਟੀ.ਵੀ ਕੈਮਰਿਆਂ ਤੋਂ ਸੀ.ਸੀ.ਟੀ.ਵੀ ਫੁਟੇਜ ਦੀ ਜਾਂਚ ਕਰ ਰਹੇ ਹਨ¢ ਉਨ੍ਹਾਂ ਨੂੰ ਉਮੀਦ ਹੈ ਕਿ ਚੋਰਾਂ ਨੂੰ ਜਲਦੀ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ¢