23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

2027 ਦੀਆਂ ਚੋਣਾਂ ਵਿਚ ਹਾਈਕਮਾਨ ਦਾ ਜੋ ਵੀ ਫ਼ੈਸਲਾ ਹੋਵੇਗਾ, ਮੈਨੂੰ ਮਨਜ਼ੂਰ-ਕੇ.ਐਸ ਮੱਖਣ

Ad Position 21
No active advertisement
ਅਜੀਤ ਡੈਸਕ 12-03-2026
ਨਕੋਦਰ, 11 ਮਾਰਚ (ਗੁਰਵਿੰਦਰ ਸਿੰਘ)-2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਜੰਗੀ ਪੱਧਰ 'ਤੇ ਤਿਆਰੀ ਸ਼ੁਰੂ ਕਰ ਦਿੱਤੀ ਹੈ¢ ਇਸ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਇੰਟਰਨੈਸ਼ਨਲ ਗਾਇਕ ਕੇ.ਐਸ ਮੱਖਣ ਨੇ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰਦਿਆਂ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਨੰਬਰਦਾਰ ਯੂਨੀਅਨ ਦੇ ਦਫਤਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਨੂੰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਥਾਪੜਾ ਦੇ ਦਿੱਤਾ ਹੈ ਤੇ ਉਹ ਨਕੋਦਰ ਹਲਕੇ ਦੇ ਪੁਰਾਣੇ ਅਤੇ ਨਵੇਂ ਪਾਰਟੀ ਵਰਕਰਾਂ ਅਤੇ ਨÏਜਵਾਨ ਪੀੜ੍ਹੀ ਨੂੰ ਲਾਮਬੰਦ ਕਰਨ ¢ ਮੈਂ ਪਾਰਟੀ ਪ੍ਰਧਾਨ ਦੇ ਹੁਕਮ ਨੂੰ ਮੰਨਦਿਆਂ ਨਕੋਦਰ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ 'ਚ ਪਾਰਟੀ ਵਰਕਰਾਂ ਨੂੰ ਇੱਕਜੁੱਟ ਕਰਨ ਲਈ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਨਕੋਦਰ ਵਿਧਾਨ ਸਭਾ ਤੋਂ ਟਿਕਟ ਦੇ ਕੇ ਨਿਵਾਜਦੀ ਹੈ ਤਾਂ ਉਹ ਵਿਧਾਨ ਸਭਾ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਉਣਗੇ ¢ ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਇੱਕ ਜੁੱਟ ਹੋ ਕੇ ਚੋਣ ਲੜਨੀ ਚਾਹੀਦੀ ਹੈ ਤਾਂ ਹੀ ਅਸੀਂ ਪਾਰਟੀ ਨੂੰ ਮਜਬੂਤ ਕਰ ਸਕਦੇ ਹਾਂ ¢ ਉਨ੍ਹਾਂ ਕਿਹਾ ਕਿ 2027 ਵਿੱਚ ਅਗਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਨੂੰ ਪਹਿਲਾਂ ਦੀ ਤਰ੍ਹਾਂ ਖੁਸ਼ਹਾਲੀ ਦੇ ਰਾਹ ਤੇ ਤੋਰਿਆ ਜਾਵੇਗਾ ¢ ਇਸ ਮÏਕੇ ਵੱਖ ਵੱਖ ਆਗੂਆਂ ਵਲੋਂ ਕੇ.ਐਸ ਮੱਖਣ ਦਾ ਨਿੱਘਾ ਸਵਾਗਤ ਕੀਤਾ ਗਿਆ ¢ ਇਸ ਮÏਕੇ ਰਾਜ ਕੁਮਾਰ ਮਹਿੰਮੀ ਜਨਰਲ ਸਕੱਤਰ ਨੰਬਰਦਾਰ ਯੂਨੀਅਨ ਜਲੰਧਰ ਦਿਹਾਤੀ, ਬਲਦੇਵ ਸਿੰਘ ਬੱਬੂ, ਗੁਰਸ਼ਰਨ ਸਿੰਘ ਨੰਬਰਦਾਰ ਸ਼ੰਕਰ, ਕੰਵਲਪ੍ਰੀਤ ਸਿੰਘ ਯੂਥ ਆਗੂ, ਮਨਜੀਤ ਲਾਲ ਕੋਟਲਾ ਜੰਗਾਂ ,ਸੋਨਾ ਪੁਰੇਵਾਲ,ਰਤਨ ਰਾਏ, ਜਸਵਿੰਦਰ ਸਿੰਘ ਤੋਂ ਇਲਾਵਾ ਅਨੇਕਾਂ ਹਾਜ਼ਰ ਸਨ ¢
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੋਟਲੀ ਨੇ ਆਦਮਪੁਰ ਦੇ ਪੁਲ ਤੇ ਸੜਕ ਦਾ ਮਾਮਲਾ ਵਿਧਾਨ ਸਭਾ 'ਚ ਉਠਾਇਆ ਅਗਲੀ ਖ਼ਬਰ ਘਰ 'ਚੋਂ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ
Ad Position 24