ਲੋਹੀਆਂ ਖਾਸ, 11 ਮਾਰਚ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਨੌਜਵਾਨ ਸਭਾ, ਗ੍ਰਾਮ ਪੰਚਾਇਤ ਅਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਰਾਈਵਾਲ ਬੇਟ ਦੀਆਂ ਸੰਗਤਾਂ ਵਲੋਂ ਅੱਠਵਾਂ ਸਾਲਾਨਾ ਗੁਰਮਤਿ ਸਮਾਗਮ ਖੇਡ ਗਰਾਊਾਡ ਰਾਈਵਾਲ ਬੇਟ ਵਿਖੇ ਕਰਵਾਇਆ ਗਿਆ | ਇਸ ਗੁਰਮਤਿ ਸਮਾਗਮ ਦੌਰਾਨ ਪ੍ਰਸਿੱਧ ਕਥਾ ਵਾਚਕ ਭਾਈ ਨਵਤੇਜ ਸਿੰਘ ਅੰਮਿ੍ਤਸਰ ਵਾਲਿਆਂ, ਪ੍ਰਸਿੱਧ ਢਾਲੀ ਪ੍ਰਚਾਰਕ ਭਾਈ ਗੁਰਪ੍ਰਤਾਪ ਸਿੰਘ ਪੱਦਮ ਦੇ ਢਾਡੀ ਜਥੇ ਨੇ, ਕਵੀਸ਼ਰ ਭਾਈ ਸੁਖਬੀਰ ਸਿੰਘ ਗੁਰੂ ਨਾਨਕ ਦਲ ਦੇ ਜਥੇ ਨੇ, ਭਾਈ ਮੰਗਲ ਸਿੰਘ ਜਲਾਲਪੁਰੀ ਦੇ ਕੀਰਤਨੀ ਜਥੇ ਨੇ, ਭਾਈ ਗੁਰਪ੍ਰੀਤ ਸਿੰਘ ਰਾਈਵਾਲ ਨੇ, ਭਾਈ ਦਮਨਦੀਪ ਸਿੰਘ ਜਲੰਧਰ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਦਿਆਂ ਨਿਹਾਲ ਕੀਤਾ, ਜਦਕਿ ਸਟੇਜ ਸਕੱਤਰ ਦੀਆਂ ਜਿੰਮੇਵਾਰੀਆਂ ਭਾਈ ਤਰਸੇਮ ਸਿੰਘ ਅਤੇ ਗੁ: ਸਾਹਿਬ ਦੇ ਮੁੱਖ ਗ੍ਰੰਥੀ ਭਾਈ ਤਲਵਿੰਦਰ ਸਿੰਘ ਵੱਲੋਂ ਨਿਭਾਈਆਂ ਗਈਆਂ | ਸਮਾਗਮ ਦੌਰਾਨ ਗੁ: ਸਾਹਿਬ ਦੇ ਮੁੱਖ ਗ੍ਰੰਥੀ ਭਾਈ ਤਲਵਿੰਦਰ ਸਿੰਘ, ਸਰਪੰਚ ਸਰਬਜੀਤ ਸਿੰਘ, ਭਾਈ ਦਿਲਬਾਗ ਸਿੰਘ, ਨਿਰਵੈਰ ਸਿੰਘ ਰਾਈਵਾਲ, ਮੱਖਣ ਸਿੰਘ, ਬਲਕਾਰ ਸਿੰਘ, ਬਲਦੇਵ ਸਿੰਘ, ਜਰਨੈਲ ਸਿੰਘ, ਸਿੰਗਾਰਾ ਸਿੰਘ, ਸਵਰਨ ਸਿੰਘ, ਮਲਕੀਤ ਸਿੰਘ, ਰਾਜਵਿੰਦਰ ਸਿੰਘ, ਬਲਵੀਰ ਸਿੰਘ, ਜੁੁਝਾਰ ਸਿੰਘ, ਸੁਖਜੀਵਨ ਸਿੰਘ, ਦਿਲਪ੍ਰੀਤ ਸਿੰਘ, ਬਲਦੇਵ ਸਿੰਘ, ਜਗਜੀਤ ਸਿੰਘ, ਜੋਗਿੰਦਰ ਸਿੰਘ ਅਤੇ ਹੋਰਾਂ ਨੇ ਸਮੂਹ ਜਥਿਆਂ ਨੂੰ ਅਤੇ ਸਮਾਗਮ ਲਈ ਸਹਿਯੋਗ ਕਰਨ ਵਾਲੇ ਸਹਿਯੋਗੀਆਂ ਤੇ ਹੋਰ ਸਖਸ਼ੀਅਤਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਵੀ ਕੀਤਾ | ਇਸ ਮੌਕੇ ਵੱਡੀ ਗਿਣਤੀ 'ਚ ਇਲਾਕੇ ਭਰ ਤੋਂ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਸੇਵਾਦਾਰ ਅਤੇ ਹੋਰ ਸੰਗਤਾਂ ਹਾਜਰ ਸਨ |