23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮਹਿਲਾ ਸ਼ਕਤੀ ਸੰਸਥਾ ਵਲੋਂ ਮਨੁੱਖਤਾ ਦੀ ਸੇਵਾ ਸੁਸਾਇਟੀ (ਹਸਨਪੁਰ) ਦਾ ਦੌਰਾ

Ad Position 21
No active advertisement
ਅਜੀਤ ਡੈਸਕ 12-03-2026
ਸ਼ਾਹਕੋਟ, 11 ਮਾਰਚ (ਸੁਖਦੀਪ ਸਿੰਘ)- ਅੰਤਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਿਪਤ ਮਹਿਲਾ ਸ਼ਕਤੀ ਸੰਸਥਾ ਵਲੋਂ ਸਰਪ੍ਰਸਤ ਮੈਡਮ ਮਨਜੀਤ ਕੌਰ ਦੀ ਅਗਵਾਈ ਹੇਠ ਸੰਸਥਾ ਦੇ ਮੈਂਬਰਾਂ ਵਲੋਂ ਮਨੁੱਖਤਾ ਦੀ ਸੇਵਾ ਸੁਸਾਇਟੀ (ਹਸਨਪੁਰ) ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸੁਸਾਇਟੀ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਮਿੰਟੂ ਨਾਲ ਮੁਲਾਕਾਤ ਕੀਤੀ ਅਤੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਦੌਰਾਨ ਮੈਂਬਰਾਂ ਵਲੋਂ ਉਥੇ ਰਹਿ ਰਹੇ ਲੋੜਵੰਦ, ਬੀਮਾਰ, ਬੇਸਹਾਰਾ ਤੇ ਲਾਚਾਰ ਔਰਤਾਂ ਤੇ ਮਰਦਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਦੁੱਖ-ਸੁੱਖ ਦੀ ਸਾਂਝ ਪਾਈ | ਮੈਡਮ ਮਨਜੀਤ ਕੌਰ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸੁਸਾਇਟੀ ਇੱਕ ਮਹਾਨ ਸਥਾਨ ਹੈ, ਜਿੱਥੋਂ ਲੋੜਵੰਦ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸੰਸਥਾ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਮਿੰਟੂ ਆਪਣੇ ਸਾਥੀਆਂ ਸਮੇਤ ਬਿਨਾਂ ਕਿਸੇ ਸਵਾਰਥ ਦੇ ਆਪਣੀ ਸੇਵਾ ਨੂੰ ਤਨਦੇਹੀ ਨਾਲ ਨਿਭਾਅ ਰਹੇ ਹਨ | ਇਸ ਮੌਕੇ ਸੁਸਾਇਟੀ ਵਲੋਂ ਮਹਿਲਾ ਸ਼ਕਤੀ ਸੰਸਥਾ ਦੇ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸ਼ਮਿੰਦਰ ਕੌਰ, ਸੁਰਿੰਦਰ ਕੌਰ ਝੀਤਾ, ਹਰਪਾਲ ਕੌਰ ਝੀਤਾ, ਮਨਜੀਤ ਕੌਰ, ਸੋਨੀਆ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ ਸੰਗ ਢੇਸੀਆਂ ਵਿਖੇ ਸਵੈ ਰੱਖਿਆ ਵਿਸ਼ੇ 'ਤੇ ਸੈਮੀਨਾਰ ਅਗਲੀ ਖ਼ਬਰ ਫਰਜ਼ੀ ਏਜੰਟ ਦੀ ਧੋਖਾਧੜੀ ਦੀ ਆਈ ਦਰਖਾਸਤ 'ਥਾਣਾ ਲੋਹੀਆਂ' ਨੇ ਕੀਤੀ ਗੁੰਮ-ਪੀੜਤਾ ਦਾ ਦੋਸ਼
Ad Position 24