23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਖਹਿਰਾ ਨੇ ਔਰਤਾਂ ਦਾ ਅਪਮਾਨ ਕੀਤਾ-ਪਵਨ ਟੀਨੂੰ

Ad Position 21
No active advertisement
ਅਜੀਤ ਡੈਸਕ 12-03-2026
ਜਲੰਧਰ, 11 ਮਾਰਚ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਆਦਮਪੁਰ ਹਲਕੇ ਦੇ ਇੰਚਾਰਜ ਪਵਨ ਟੀਨੂੰ ਸਾਬਕਾ ਵਿਧਾਇਕ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ' ਯੋਜਨਾ ਸੰਬੰਧੀ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੀ ਸਖਤ ਆਲੋਚਨਾ ਕਰਦਿਆਂ ਇਸ ਨੂੰ ਸਮੁੱਚੀਆਂ ਔਰਤਾਂ ਦਾ ਅਪਮਾਨ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ 'ਚ ਭਰਾ ਹਮੇਸ਼ਾ ਭੈਣਾਂ ਦਾ ਮਾਣ-ਸਨਮਾਨ ਕਰਦੇ ਆਏ ਹਨ ਤੇ ਇਸ ਸਕੀਮ ਤਹਿਤ ਵੀ ਮੁੱਖ ਮੰਤਰੀ ਵਲੋਂ ਸੂਬੇ ਦੀਆਂ ਔਰਤਾਂ ਨੂੰ 1000-1500 ਰੁਪਏ ਦੇ ਕੇ ਉਨ੍ਹਾਂ ਦਾ ਸਤਿਕਾਰ ਕਰ ਰਹੇ ਹਨ ਪਰ ਖਹਿਰਾ ਨੇ ਇਸ ਸਕੀਮ 'ਤੇ ਸਵਾਲ ਚੁੱਕਦੇ ਹੋਏ ਔਰਤਾਂ ਖਿਲਾਫ ਅਜਿਹੀ ਟਿੱਪਣੀ ਕੀਤੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਸ੍ਰੀ ਪਵਨ ਟੀਨੂੰ ਨੇ ਕਿਹਾ ਕਿ ਸ. ਖਹਿਰਾ ਦੀਆਂ ਅਜਿਹੀਆਂ ਟਿੱਪਣੀਆਂ ਤੋਂ ਕਾਂਗਰਸ ਦੀ ਮਾਨਸਿਕਤਾ ਸਪੱਸ਼ਟ ਤੌਰ 'ਤੇ ਝਲਕਦੀ ਹੈ | ਉਨ੍ਹਾਂ ਕਿਹਾ ਕਿ ਕਦੇ ਬੈਂਡ ਵਾਜੇ ਦੇ ਨਾਂ 'ਤੇ ਕਿਰਤੀਆਂ ਦੇ ਕਿੱਤੇ 'ਤੇ ਸਵਾਲ ਉਠਾਏ ਜਾਂਦੇ ਹਨ ਤੇ ਕਦੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਬਾਰੇ ਅਪਸ਼ਬਦ ਬੋਲੇ ਜਾਂਦੇ ਹਨ | ਉਨ੍ਹਾਂ ਕਾਂਗਰਸ ਹਾਈਕਮਾਨ ਨੂੰ ਸਵਾਲ ਕੀਤਾ ਕਿ ਕੀ ਉਹ ਦਲਿਤ ਸਮਾਜ ਤੇ ਔਰਤਾਂ ਪ੍ਰਤੀ ਅਜਿਹੀ ਮਾਨਸਿਕਤਾ ਰੱਖਣ ਵਾਲੇ ਆਗੂਆਂ ਖਿਲਾਫ ਕਾਰਵਾਈ ਕਰਨਗੇ? ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੂੰ ਤੁਰੰਤ ਅਜਿਹੇ ਆਗੂਆਂ ਦੇ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਭੇਦਭਰੇ ਹਾਲਾਤਾਂ 'ਚ ਝਾੜੀਆਂ 'ਚੋਂ ਮਿਲੀ ਨੌਜਵਾਨ ਦੀ ਲਾਸ਼ ਅਗਲੀ ਖ਼ਬਰ ਬਾਵਾ ਹੈਨਰੀ ਨੇ ਟਾਂਡਾ ਫਾਟਕ 'ਤੇ ਆਰ. ਯੂ. ਬੀ. ਬਾਰੇ ਵਿਧਾਨ ਸਭਾ 'ਚ ਉਠਾਇਆ ਮੁੱਦਾ
Ad Position 24