23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਅਣਪਛਾਤੇ ਵਾਹਨ ਦੀ ਲਪੇਟ 'ਚ ਆਏ ਵਿਅਕਤੀ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 12-03-2026
ਚੁਗਿੱਟੀ/ਜੰਡੂਸਿੰਘਾ, 11 ਮਾਰਚ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਜਲੰਧਰ-ਅੰਮਿ੍ਤਸਰ ਮਾਰਗ 'ਤੇ ਲੰਮਾ ਪਿੰਡ ਫਲਾਈਓਵਰ ਦੇ ਨਜ਼ਦੀਕ ਬੁੱਧਵਾਰ ਦੀ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ | ਦਰਦਨਾਕ ਹੋਈ ਇਸ ਘਟਨਾ ਦੀ ਇਤਲਾਹ ਮਿਲਦੇ ਹੀ ਮੌਕੇ 'ਤੇ ਪਹੁੰਚੀ ਉਕਤ ਥਾਣੇ ਦੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ | ਏ. ਐਸ.ਆਈ. ਬਲਕਰਨ ਸਿੰਘ ਨੇ ਦੱਸਿਆ ਕਿ ਇਸ ਘਟਨਾ ਦੌਰਾਨ ਮਾਰੇ ਗਏ ਵਿਅਕਤੀ ਦੀ ਪਛਾਣ ਨਰਿੰਦਰ ਕੁਮਾਰ (50) ਵਾਸੀ ਮੁਹੱਲਾ ਗੁਰੂ ਨਾਨਕਪੁਰਾ ਦੇ ਰੂਪ 'ਚ ਸਾਹਮਣੇ ਆਈ ਹੈ | ਉਨ੍ਹਾਂ ਕਿਹਾ ਕਿ ਮੁਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਉਕਤ ਵਿਅਕਤੀ ਪਠਾਨਕੋਟ ਚੌਕ ਵੱਲ ਨੂੰ ਜਾ ਰਿਹਾ ਸੀ ਕਿ ਇਸੇ ਦੌਰਾਨ ਜਦੋਂ ਲੰਮਾ ਪਿੰਡ ਫਲਾਈਓਵਰ ਦੇ ਲਾਗੇ ਪਹੁੰਚਿਆ ਤਾਂ ਮਗਰੋਂ ਤੇਜ਼ ਗਤੀ ਨਾਲ ਆ ਰਹੇ ਅਣਪਛਾਤੇ ਵਾਹਨ ਦੀ ਉਸ ਨਾਲ ਟੱਕਰ ਹੋ ਗਈ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਤੇ ਅਖੀਰ ਜ਼ਖ਼ਮਾਂ ਦੀ ਤਾਬ ਨਾ ਝੱਲਣ ਕਾਰਨ ਉਸ ਦੀ ਮੌਤ ਹੋ ਗਈ | ਉਨ੍ਹਾਂ ਕਿਹਾ ਕਿ ਲਾਸ਼ ਨੂੂੁੁੰ ਸਿਵਲ ਹਸਪਤਾਲ 'ਚ ਅਗਲੇਰੀ ਕਾਰਵਾਈ ਲਈ ਰਖਵਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਘਟਨਾ ਸਥਾਨ ਦੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਦੇਖ ਕੇ ਪਤਾ ਲਗਾਇਆ ਜਾਵੇਗਾ ਕਿ ਉਕਤ ਵਿਅਕਤੀ ਨੂੰ ਕਿਸ ਵਾਹਨ ਵਲੋਂ ਟੱਕਰ ਮਾਰੀ ਗਈ | ਸਹੀ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਕੌਮਾਂਤਰੀ ਬਾਸਕਟਬਾਲ ਖਿਡਾਰੀ ਪਰਮਿੰਦਰ ਸਿੰਘ ਹੀਰ ਦੀ ਡੀ.ਸੀ.ਪੀ ਹੈੱਡਕੁਆਰਟਰ ਜਲੰਧਰ ਵਜੋਂ ਤਾਇਨਾਤੀ ਅਗਲੀ ਖ਼ਬਰ ਐਲ.ਪੀ.ਜੀ. ਸਿਲੰਡਰ, ਡੀਜ਼ਲ ਤੇ ਪੈਟਰੋਲ ਦਾ ਲੋੜੀਂਦਾ ਸਟਾਕ ਮੌਜੂਦ, ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ
Ad Position 24