23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਕਰਤਾਰਪੁਰ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਐਸ. ਐਸ. ਪੀ. (ਸੇਵਾ ਮੁਕਤ) ਦੀ ਅਗਵਾਈ ਹੇਠ ਕਾਂਗਰਸ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 12-03-2026
ਜਲੰਧਰ, 11 ਮਾਰਚ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਇੰਚਾਰਜ ਰਜਿੰਦਰ ਸਿੰਘ ਐਸ. ਐਸ. ਪੀ. (ਸੇਵਾ ਮੁਕਤ) ਵਲੋਂ ਹਲਕੇ ਦੇ ਬਲਾਕ 1 ਅਤੇ ਬਲਾਕ 2 ਦੇ ਪ੍ਰਧਾਨ ਅਮਰਜੀਤ ਸਿੰਘ ਕੰਗ ਅਤੇ ਮੋਤਾ ਸਿੰਘ ਅਲੀ ਚੱਕ, ਕਸਬਾ ਕਰਤਾਰਪੁਰ ਸ਼ਹਿਰੀ ਤੋਂ ਰੇਨੂ ਸੇਠ ਪ੍ਰਧਾਨ ਮਹਿਲਾ ਕਾਂਗਰਸ ਜਲੰਧਰ ਦਿਹਾਤੀ ਅਤੇ ਅਰਵਿੰਦ ਢੰਡਾ ਵਾਈਸ ਚੇਅਰਮੈਨ ਐਸ. ਸੀ. ਵਿੰਗ ਕਰਤਾਰਪੁਰ ਸਮੇਤ ਸਾਰੇ ਸੰਗਠਨ ਦੇ ਅਹੁਦੇਦਾਰਾਂ, ਦੋਵੇਂ ਬਲਾਕਾਂ ਦੇ ਪ੍ਰਧਾਨਾਂ, ਹਲਕੇ ਦੇ 10 ਮੰਡਲਾਂ ਦੇ ਪ੍ਰਧਾਨ ਅਤੇ ਬਲਾਕ ਕਮੇਟੀਆਂ ਦੇ ਅਹੁਦੇਦਾਰ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਤੇ ਪਾਰਟੀ ਦੇ ਸੀਨੀਅਰ ਸਾਥੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਪਾਰਟੀ ਦੀ ਇੱਕਜੁੱਟਤਾ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਜਿੰਦਰ ਸਿੰਘ ਐਸ. ਐਸ. ਪੀ. ਨੇ ਰਾਜ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਅਤੇ ਝੂਠੇ ਵਾਅਦਿਆਂ ਦੀ ਸਖਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤਾ ਗਿਆ ਕੋਈ ਵੀ ਵਾਅਦਾ ਮੁਕੰਮਲ ਰੂਪ 'ਚ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਹ ਝੂਠ ਅਤੇ ਵਿਖਾਵੇ ਦੀ ਸਰਕਾਰ ਹੈ ਤੇ ਇਸ ਦੀਆਂ ਗਲਤ ਨੀਤੀਆਂ ਕਰਕੇ ਹੀ ਪੰਜਾਬ ਉੱਪਰ ਜਿੰਨਾ ਪਹਿਲੀਆਂ ਸਰਕਾਰਾਂ ਦਾ ਕਰਜ਼ਾ ਸੀ ਤੋਂ ਉਸ ਤੋਂ ਵੀ ਦੁੱਗਣਾ ਹੋ ਗਿਆ ਹੈ | ਇਸੇ ਤਰ੍ਹਾਂ ਕਾਨੂੰਨ ਵਿਵਸਥਾ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਡਾਂਵਾਂਡੋਲ ਹੋ ਚੁੱਕੀ ਹੈ ਤੇ ਲੋਕ ਸਹਿਮ ਦੇ ਮਾਹੌਲ 'ਚ ਜੀਅ ਰਹੇ ਹਨ | ਲੋਕਾਂ ਦੇ ਕਾਰੋਬਾਰ ਬੰਦ ਹੋ ਰਹੇ ਹਨ ਤੇ ਗੈਂਗਸਟਰ ਕਲਚਰ ਨੂੰ ਸਰਕਾਰ ਉਤਸ਼ਾਹਿਤ ਕਰ ਰਹੀ ਹੈ | ਆਏ ਦਿਨ ਲੋਕਾਂ ਕੋਲੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਤੇ ਇੱਥੇ ਹੀ ਬੱਸ ਨਹੀਂ ਨਸ਼ੇ ਦੇ ਮਾਮਲੇ 'ਚ ਵੀ ਸਰਕਾਰ ਦੇ ਦਾਅਵੇ ਪੂਰੀ ਤਰ੍ਹਾਂ ਨਾਲ ਖੋਖਲੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭੰਡੀ ਪ੍ਰਚਾਰ ਕਰਕੇ ਨਸ਼ੇ ਨੂੰ ਬੰਦ ਕਰਨ ਦਾ ਸਿਰਫ ਵਿਖਾਵਾ ਹੀ ਕੀਤਾ ਜਾ ਰਿਹਾ ਹੈ ਜਦਕਿ ਜਮੀਨੀ ਪੱਧਰ 'ਤੇ ਨਸ਼ਾ ਮਹੱਲੇ ਮਹੱਲੇ ਵਿੱਚ ਵੜ ਚੁੱਕਾ ਹੈ | ਉਨ੍ਹਾਂ ਕਿਹਾ ਕਿ ਹਲਕੇ ਦੀਆਂ ਸੜਕਾਂ ਦਾ ਬਹੁਤ ਬੁਰਾ ਹਾਲ ਹੈ ਤੇ ਸਰਕਾਰ ਬਣੇ ਨੂੰ ਕਰੀਬ ਚਾਰ ਸਾਲ ਤੋਂ ਉੱਪਰ ਹੋ ਕੇ ਹਨ ਪਰ ਹਲਕੇ ਦੇ ਵਿੱਚ ਕੋਈ ਵੀ ਸਰਕਾਰੀ ਕਾਲਜ ਇੰਸਟੀਚਿਊਟ ਵਪਾਰ ਸਬੰਧੀ ਕੋਈ ਫੈਕਟਰੀ ਨਹੀਂ ਆਈ ਹੈ ਅਤੇ ਨਾ ਹੀ ਕੋਈ ਵਿਕਾਸ ਦਾ ਕੰਮ ਹੋਇਆ ਹੈ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀਆਂ ਮਹਿਲਾਵਾਂ ਨੂੰ 1000/1500 ਰੁਪਏ ਦੇਣ ਦਾ ਐਲਾਨ ਕੀਤਾ ਹੈ ਇਹ ਵੀ ਪੰਜਾਬ ਦੀਆਂ ਧੀਆਂ ਭੈਣਾਂ ਅਤੇ ਮਤਾਵਾਂ ਦੇ ਨਾਲ ਧੋਖਾ ਕੀਤਾ ਕਿਉਂਕਿ ਸਰਕਾਰ ਨੂੰ ਪਹਿਲਾਂ ਪੰਜਾਬ ਦੀਆਂ ਮਹਿਲਾਵਾਂ ਨੂੰ ਚਾਰ ਸਾਲ ਦੀ ਬਕਾਇਆ ਬਣਦੀ ਰਾਸ਼ੀ 48 ਹਜ਼ਾਰ ਰੁਪਿਆ ਦੇਵੇ |
Ad Position 22
No active advertisement
ਪਿਛਲੀ ਖ਼ਬਰ ਖੋਹਬਾਜ਼ੀ ਦੇ ਮਾਮਲੇ 'ਚ ਬਰੀ ਅਗਲੀ ਖ਼ਬਰ ਬਿਹਾਲ ਗੋਤ ਜਠੇਰਿਆਂ ਦਾ ਮੇਲਾ 18 ਨੂੰ
Ad Position 24