23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

'ਆਪ' ਸਰਕਾਰ ਨੇ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਕੀਤੇ ਇਤਿਹਾਸਕ ਫ਼ੈਸਲੇ-ਅੰਮਿ੍ਤਪਾਲ ਸਿੰਘ

Ad Position 21
No active advertisement
ਅਜੀਤ ਡੈਸਕ 12-03-2026
ਜਲੰਧਰ, 11 ਮਾਰਚ (ਸ਼ਿਵ)- ਆਪ ਦੇ ਜ਼ਿਲ੍ਹਾ ਪ੍ਰਧਾਨ ਜਲੰਧਰ ਸ਼ਹਿਰੀ ਅੰਮਿ੍ਤਪਾਲ ਸਿੰਘ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਭਰੋਸੇ, ਇਮਾਨਦਾਰੀ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ 'ਤੇ ਆਧਾਰਿਤ ਹੈ | ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਗਰੰਟੀ ਸਿਰਫ਼ ਚੋਣ ਨਾਅਰਾ ਨਹੀਂ, ਸਗੋਂ ਲੋਕਾਂ ਨਾਲ ਕੀਤਾ ਗਿਆ ਉਹ ਵਾਅਦਾ ਹੈ ਜਿਸ ਨੂੰ ਪੂਰਾ ਕਰਨਾ ਪਾਰਟੀ ਦੀ ਜ਼ਿੰਮੇਵਾਰੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਾਅਦੇ ਨੂੰ ਪੂਰਾ ਕਰਕੇ ਦਿਖਾ ਰਹੀ ਹੈ | ਅੰਮਿ੍ਤਪਾਲ ਸਿੰਘ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ | ਇਸ ਮੌਕੇ ਕੈਂਟ ਹਲਕੇ ਦੀ ਆਪ ਦੀ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਪ੍ਰਦੀਪ ਦੁੱਗਲ ਤੇ ਹੋਰ ਆਗੂ ਮੌਜੂਦ ਸਨ | ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਮਹਿਲਾਵਾਂ ਦੇ ਵਧੇਰੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ | ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1500 ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਹੋਰ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਦੀ ਸਿੱਧੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ | ਇਸ ਮੌਕੇ ਦਿਹਾਤੀ ਪ੍ਰਧਾਨ ਪ੍ਰਦੀਪ ਦੁੱਗਲ ਨੇ ਕਿਹਾ ਕਿ ਆਪ ਸਰਕਾਰ ਵਲੋਂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਲਏ ਗਏ ਫ਼ੈਸਲੇ ਇਤਿਹਾਸਕ ਹਨ | ਇਸ ਮੌਕੇ ਹਲਕਾ ਇੰਚਾਰਜ ਜਲੰਧਰ ਕੈਂਟ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਮਹਿਲਾਵਾਂ ਲਈ ਇਹ ਸਿਰਫ਼ ਇੱਕ ਯੋਜਨਾ ਨਹੀਂ, ਸਗੋਂ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਦਾ ਸਨਮਾਨ ਕਰਨ ਦਾ ਫ਼ੈਸਲਾ ਹੈ | ਇਸ ਮੌਕੇ ਕਿ੍ਸ਼ਨਾ ਗਰੇਵਾਲ , ਸ਼ੋਭਾ ਭਗਤ , ਤਰਨਦੀਪ ਸੰਨ੍ਹੀ , ਸੰਜੀਵ ਭਗਤ ਅਤੇ ਹਰਮਿੰਦਰ ਕੌਰ ਸਮੇਤ ਹੋਰ ਪਾਰਟੀ ਆਗੂ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਏ. ਜੀ. ਐਮ. ਤੋਂ ਪਹਿਲਾਂ ਹੀ ਜਿੰਮਖਾਨਾ ਕਲੱਬ ਦੀਆਂ ਚੋਣਾਂ ਦਾ ਮਾਹੌਲ ਭਖਿਆ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼
Ad Position 24