23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿਖੇ ਮਾਨਸਿਕ ਸਿਹਤ ਸੰਬੰਧੀ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 12-03-2026
ਜਲੰਧਰ, 11 ਮਾਰਚ (ਜਸਪਾਲ ਸਿੰਘ)-ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਮਾਨਸਿਕ ਸਿਹਤ 'ਤੇ ਇਕ ਸੈਮੀਨਾਰ ਕਰਵਾਇਆ, ਜਿਸ 'ਚ ਸ੍ਰੀ ਕੰਵਰਦੀਪ ਸਿੰਘ ਭਾਟੀਆ ਤੇ ਮਿਸ ਰੂਹੀ ਨੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਨਾਲ ਸੰਬੰਧਿਤ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ | ਪਿ੍ੰਸੀਪਲ ਡਾ. ਜਗਰੂਪ ਸਿੰਘ ਨੇ ਸ੍ਰੀ ਕੰਵਰਦੀਪ ਸਿੰਘ ਭਾਟੀਆ, ਮਿਸ ਰੂਹੀ ਤੇ ਪੁਨੀਤ ਅਗਰਵਾਲ ਦਾ ਕਾਲਜ ਪਹੁੰਚਣ 'ਤੇ ਸਵਾਗਤ ਕੀਤਾ | ਕੰਵਰਦੀਪ ਭਾਟੀਆ ਨੇ ਕਿਹਾ ਕਿ ਵਰਤਮਾਨ ਸਮੇਂ ਵਿਚ ਮਾਨਸਿਕ ਸਿਹਤ ਇਕ ਵੱਡੀ ਚੁਣੌਤੀ ਬਣ ਚੁੱਕੀ ਹੈ ਤੇ ਵਿਦਿਆਰਥੀ ਚਿੰਤਾ ਤੇ ਡਿਪਰੈਸ਼ਨ ਦਾ ਸ਼ਿਕਾਰ ਹੋ ਰਹੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਝਿਜਕ ਦੇ ਆਪਣੇ ਅਧਿਆਪਕਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਲਈ ਪ੍ਰੇਰਿਤ ਕੀਤਾ | ਨਾਲ ਹੀ ਕਿਸੇ ਨਾ ਕਿਸੇ ਖੇਡ ਗਤੀਵਿਧੀ ਵਿਚ ਭਾਗ ਲੈਣਾ ਵੀ ਮਾਨਸਿਕ ਸਿਹਤ ਲਈ ਲਾਭਦਾਇਕ ਹੈ | ਪਿ੍ੰਸੀਪਲ ਡਾ. ਜਗਰੂਪ ਸਿੰਘ ਨੇ ਕਿਹਾ ਕਿ ਮਾਨਸਿਕ ਸਿਹਤ ਦੀ ਸੰਭਾਲ ਅੱਜ ਕਾਲਜਾਂ ਅਤੇ ਸਕੂਲਾਂ ਲਈ ਬੇਹਦ ਜ਼ਰੂਰੀ ਹੈ ਤੇ ਸੁਪਰੀਮ ਕੋਰਟ ਨੇ ਵੀ ਇਸ ਲਈ ਸਖਤ ਕਦਮ ਚੁੱਕਣ ਲਈ ਕਿਹਾ ਹੈ ¢ ਇਸ ਮੌਕੇ ਰੈੱਡ ਰਿਬਨ ਕਲੱਬ ਦੇ ਪ੍ਰੋਫੈਸਰ ਸੰਦੀਪ ਕੁਮਾਰ ਨੇ ਕਿਹਾ ਕਿ ਮੋਬਾਈਲ ਦੀ ਦੁਰਵਰਤੋਂ ਵੀ ਮਾਨਸਿਕ ਸਿਹਤ 'ਤੇ ਬੁਰਾ ਅਸਰ ਪਾ ਰਹੀ ਹੈ | ਰੈੱਡ ਰਿਬਨ ਕਲੱਬ ਦੇ ਪ੍ਰਧਾਨ ਪ੍ਰੋਫੈਸਰ ਸੰਦੀਪ ਕੁਮਾਰ, ਜਨਰਲ ਸਕੱਤਰ ਮੇਜਰ ਪੰਕਜ ਗੁਪਤਾ (ਵਿਭਾਗ ਇੰਚਾਰਜ), ਮੈਡਮ ਮੀਨਾ ਬਾਂਸਲ, ਜੁਆਇੰਟ ਸਕੱਤਰ ਅਭਿਸ਼ੇਕ ਸ਼ਰਮਾ ਨੇ ਸਭ ਦਾ ਧੰਨਵਾਦ ਕੀਤਾ ¢

Ad Position 22
No active advertisement
ਪਿਛਲੀ ਖ਼ਬਰ ਆਮਦਨ ਕਰ ਵਿਭਾਗ ਵਲੋਂ ਇੰਡਸਟਰੀਅਲ ਏਰੀਆ 'ਚ ਸਨਅਤੀ ਅਦਾਰਿਆਂ ਦਾ ਸਰਵੇਖਣ ਅਗਲੀ ਖ਼ਬਰ ਸਫ਼ਾਈ ਸੇਵਕਾਂ ਤੇ ਹੋਰ ਮੁਲਾਜ਼ਮਾਂ ਦੀਆਂ ਤਨਖਾਹਾਂ ਨਾ ਆਉਣ ਕਰਕੇ ਯੂਨੀਅਨ ਨੇ ਜਤਇਆ ਰੋਸ <br/>
Ad Position 24