23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਦਿਨੇਸ਼ ਸਿੰਘ ਦੀ ਅਗਵਾਈ ਵਿਚ ਨਸ਼ਿਆਂ, ਗੈਂਗਸਟਰ ਵਾਦ ਖ਼ਿਲਾਫ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 12-03-2026
ਜਲੰਧਰ , 11 ਮਾਰਚ (ਸ਼ਿਵ) – ਭਾਜਪਾ ਆਗੂ ਰਾਜਾ ਦਿਨੇਸ਼ ਸਿੰਘ ਦੀ ਅਗਵਾਈ ਹੇਠ ਅੱਜ ਜਲੰਧਰ ਵਿਚ ਨਸ਼ਿਆਂ ਅਤੇ ਗੈਂਗਸਟਰ ਵਾਦ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਦਿਨੇਸ਼ ਸਿੰਘ ਨੇ ਕਿਹਾ ਕਿ ਇਹ ਜਾਗਰੂਕਤਾ ਮੁਹਿੰਮ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਅਤੇ ਵਧ ਰਹੇ ਗੈਂਗਸਟਰ ਵਾਦ ਵਿਰੁੱਧ ਲੜਨ ਦਾ ਇੱਕ ਸੱਦਾ ਹੈ | ਇਸ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਉੱਚੇ ਅਹੁਦਿਆਂ 'ਤੇ ਸਰਕਾਰੀ ਅਫ਼ਸਰ ਬਣਨ ਲਈ ਪ੍ਰੇਰਿਤ ਕਰਨਾ ਹੈ | ਪ੍ਰੋਗਰਾਮ ਦੀ ਸ਼ੁਰੂਆਤ ਸ਼੍ਰੀ ਗੁਰੂ ਰਵਿਦਾਸ ਧਾਮ ਵਿਖੇ ਅਧਿਆਤਮਿਕ ਆਸ਼ੀਰਵਾਦ ਨਾਲ ਹੋਈ, ਜਿੱਥੇ ਰਾਜਾ ਦਿਨੇਸ਼ ਸਿੰਘ ਅਤੇ ਉਨਾਂ ਦੇ ਸਾਥੀਆਂ ਨੇ ਇਸ ਮਿਸ਼ਨ ਦੀ ਸਫਲਤਾ ਲਈ ਅਰਦਾਸ ਕੀਤੀ | ਪ੍ਰੋਗਰਾਮ ਦੌਰਾਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਇੱਕ ਮਜ਼ਬੂਤ ਤੇ ਪੜ੍ਹੇ-ਲਿਖੇ ਸਮਾਜ ਦੇ ਉਨਾਂ ਦੇ ਸੁਪਨੇ ਨੂੰ ਯਾਦ ਕੀਤਾ ਗਿਆ | ਦਿਨੇਸ਼ ਸਿੰਘ ਦਾ ਕਹਿਣਾ ਸੀ ਕਿ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜ ਕੇ ਇਨ੍ਹਾਂ ਬੁਰਾਈਆਂ ਨੂੰ ਖ਼ਤਮ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ | ਨੌਜਵਾਨ ਹੀ ਅੱਗੇ ਆ ਕੇ ਇਨ੍ਹਾਂ ਬੁਰਾਈਆਂ ਖ਼ਿਲਾਫ਼ ਲੋਕਾਂ ਨੂੰ ਪ੍ਰਭਾਵੀ ਢੰਗ ਜਾਗਰੂਕ ਕਰਕੇ ਉਨਾਂ ਨੂੰ ਖ਼ਤਮ ਕਰਵਾ ਸਕਦੇ ਹਨ | ਇਸ ਮੌਕੇ ਸ਼ਾਮਿਲ ਸ਼ਖ਼ਸੀਅਤਾਂ ਵਿਚ ਐਡਵੋਕੇਟ ਦਿਨੇਸ਼ ਕੁਮਾਰ, ਗੁਰਸ਼ਰਨ ਸਿੰਘ ਸੋਢੀ, ਮੁਨੀਸ਼ ਕੁਮਾਰ, ਪਿ੍ੰਸੀਪਲ ਮਨਜੀਤ ਕੌਰ, ਸੁਨੀਤਾ ਸ਼ਰਮਾ ਤੇ ਹੋਰ ਵੀ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਚੁਗਿੱਟੀ ਵਿਖੇ ਸਮਾਗਮ ਅੱਜ ਅਗਲੀ ਖ਼ਬਰ ਇਕ ਕਿੱਲੋ 564 ਗ੍ਰਾਮ ਹੈਰੋਇਨ ਬਰਾਮਦ
Ad Position 24