23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਡੇਰਾ ਸੰਤਗੜ੍ਹ ਵਿਖੇ ਕਰਵਾਏ ਕਵੀ ਦਰਬਾਰ 'ਚ ਨਾਮਵਰ ਕਵੀਆਂ ਨੇ ਭਰੀ ਹਾਜ਼ਰੀ

Ad Position 21
No active advertisement
ਅਜੀਤ ਡੈਸਕ 12-03-2026
ਜਲੰਧਰ, 11 ਮਾਰਚ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ ਜਲੰਧਰ ਵਿਖੇ ਸਾਲਾਨਾ ਬਰਸੀ ਦੇ ਸੰਬੰਧ 'ਚ ਹਰਖੋਵਾਲ ਸੰਪ੍ਰਦਾਇ ਦੇ ਮÏਜੂਦਾ ਮੁਖੀ ਸੰਤ ਬਾਬਾ ਭਗਵਾਨ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਸਮਾਗਮਾਂ ਦੇ ਤਹਿਤ ਅੱਜ ਦੇ ਦੀਵਾਨ ਕਵੀ ਦਰਬਾਰ ਦੇ ਰੂਪ ਵਿਚ ਸਜਾਏ ਗਏ¢ ਜਿਸ ਵਿਚ ਪੰਜਾਬ ਦੇ ਰਫ਼ੀ ਰਛਪਾਲ ਸਿੰਘ ਪਾਲ, ਦਲਬੀਰ ਸਿੰਘ ਰਿਆੜ, ਸ਼ੁਕਰਗੁਜ਼ਾਰ ਸਿੰਘ ਦੀਵਾਨਾ, ਮਨਜੀਤ ਕÏਰ ਪਹੁ ਵਿੰਡ ਅਤੇ ਬਲਬੀਰ ਸਿੰਘ ਬਲ ਨੇ ਆਪਣੀਆਂ ਰਚਨਾਵਾਂ ਦੁਆਰਾ ਸੰਤ ਮਹਿਮਾ ਦਾ ਗੁਣਗਾਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ¢ ਇਸ ਤੋਂ ਪਹਿਲਾਂ ਅੱਜ ਅੰਮਿ੍ਤ ਵੇਲੇ ਤੋਂ ਲਗਾਤਾਰ 36 ਘੰਟੇ ਤੱਕ ਚੱਲਣ ਵਾਲੇ ਸਮਾਗਮਾਂ ਦੀ ਆਰੰਭਤਾ ਹੋਈ ਜਿਸ ਵਿਚ ਹਜ਼ੂਰੀ ਰਾਗੀ ਭਾਈ ਅੰਮਿ੍ਤਪਾਲ ਸਿੰਘ, ਭਾਈ ਕਮਲਜੀਤ ਸਿੰਘ ਸ਼ਾਂਤ ਅਤੇ ਬੀਬੀ ਬਲਜਿੰਦਰ ਕÏਰ ਖਡੂਰ ਸਾਹਿਬ ਵਾਲੇ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਹਜ਼ੂਰੀ ਕਥਾਵਾਚਕ ਭਾਈ ਲਵ ਪ੍ਰੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ¢ ਸੰਤ ਬਾਬਾ ਭਗਵਾਨ ਸਿੰਘ ਨੇ ਸਮੂਹ ਕਵੀਆਂ ਰਾਗੀ ਸਿੰਘਾਂ ਪ੍ਰਚਾਰਕਾਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਦੇ ਕੇ ਨਿਵਾਜਿਆ | ਇਸ ਮੌਕੇ ਬੀਬਾ ਸੁਖਵਿੰਦਰ ਕÏਰ, ਕÏਾਸਲਰ ਬੰਟੀ ਨੀਲਕੰਠ, ਗੁ: ਛੇਵੀਂ ਪਾਤਸ਼ਾਹੀ ਦੇ ਪ੍ਰਧਾਨ ਗੁਰਕਿਰਪਾਲ ਸਿੰਘ, ਤੇਜ਼ ਪ੍ਰਕਾਸ਼ ਸਿੰਘ ਬੱਬਲੂ ਨੇ ਵਿਸ਼ੇਸ਼ ਤÏਰ ਤੇ ਹਾਜ਼ਰੀ ਭਰੀ | ਇਸ ਮੌਕੇ ਭਾਈ ਕੁਲ ਤਾਰਨ ਸਿੰਘ ਲਾਲੀ, ਦਮਨਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਿੰਦਰ ਸਿੰਘ ਮਝੈਲ, ਜਤਿੰਦਰਪਾਲ ਸਿੰਘ ਮਝੈਲ, ਬਲਦੇਵ ਸਿੰਘ ਗਤਕਾ ਮਾਸਟਰ, ਹਰਸਿਮਰਨ ਸਿੰਘ ਕਾਕੂ, ਸੁਰਜੀਤ ਸਿੰਘ ਸੇਵਕ, ਅਵਤਾਰ ਸਿੰਘ ਸ਼ੈਟੀ, ਗੁਰਿੰਦਰਪਾਲ ਸਿੰਘ, ਗੋਬਿੰਦ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਹਾਜ਼ਰ ਸਨ¢ ਸਮਾਗਮਾਂ ਦੌਰਾਨ ਵੱਖ ਵੱਖ ਹਸਪਤਾਲਾਂ ਅਤੇ ਲੈਬਾਰਟਰੀਆਂ ਵਲੋਂ ਮੁਫ਼ਤ ਡਾਕਟਰੀ ਜਾਂਚ ਕੈਂਪ ਵੀ ਲਗਾਇਆ ਗਿਆ | ਦੁਪਹਿਰ 12 ਵਜੇ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ ਜਿਸ ਵਿਚ 35 ਤੋਂ ਵੱਧ ਪ੍ਰਾਣੀਆਂ ਨੇ ਅੰਮਿ੍ਤਪਾਨ ਕੀਤਾ ਅਤੇ ਗੁਰੂ ਵਾਲੇ ਬਣੇ¢ ਅੰਮਿ੍ਤਪਾਨ ਕਰਵਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਤੋਂ ਪੰਜ ਪਿਆਰੇ ਵਿਸ਼ੇਸ਼ ਤÏਰ 'ਤੇ ਪਹੁੰਚੇ ਸਨ¢
Ad Position 22
No active advertisement
ਪਿਛਲੀ ਖ਼ਬਰ ਸੀ.ਟੀ. ਗਰੁੱਪ ਨੇ ਮਕਸੂਦਾਂ ਕੈਂਪਸ ਵਿਖੇ ਅੰਤਰ ਵਿਭਾਗ ਅਥਲੈਟਿਕਸ ਮੀਟ ਕਰਵਾਈ ਅਗਲੀ ਖ਼ਬਰ ਚੁਗਿੱਟੀ ਵਿਖੇ ਸਮਾਗਮ ਅੱਜ
Ad Position 24