ਮਕਸੂਦਾਂ, 27 ਮਾਰਚ (ਸÏਰਵ ਮਹਿਤਾ)-ਮਕਸੂਦਾਂ ਇਲਾਕੇ ਵਿਚ ਇਕ ਸਰਕਾਰੀ ਸਕੂਲ ਨਾਲ ਜੁੜੇ ਵਿਦਿਆਰਥੀਆਂ ਵਿਚਕਾਰ ਚੱਲ ਰਿਹਾ ਪੁਰਾਣਾ ਵਿਵਾਦ ਸ਼ੁੱਕਰਵਾਰ ਨੂੰ ਖੂਨੀ ਝਗੜੇ ਵਿਚ ਤਬਦੀਲ ਹੋ ਗਿਆ | ਜਾਣਕਾਰੀ ਮੁਤਾਬਿਕ ਦਸਵੀਂ ਜਮਾਤ ਦੇ ਇਕ ਵਿਦਿਆਰਥੀ ਤੇ ਉਸ ਦੇ ਭਰਾ ਸਮੇਤ ਤਿੰਨ ਨÏਜਵਾਨਾਂ 'ਤੇ ਕੁਝ ਵਿਦਿਆਰਥੀਆਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਤਿੰਨੇ ਜ਼ਖ਼ਮੀ ਹੋ ਗਏ | ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੁਝ ਸਮਾਂ ਪਹਿਲਾਂ ਸਕੂਲ ਅੰਦਰ ਵਿਦਿਆਰਥੀਆਂ ਵਿਚ ਝਗੜਾ ਹੋਇਆ ਸੀ, ਜਿਸ ਦੀ ਰੰਜਿਸ਼ ਅਜੇ ਤੱਕ ਚੱਲ ਰਹੀ ਸੀ | ਦੱਸਿਆ ਜਾ ਰਿਹਾ ਹੈ ਕਿ ਪੀੜਤ ਵਿਦਿਆਰਥੀ ਨੇ ਸਕੂਲ ਵਿਚ ਹੋਈ ਕੁੱਟਮਾਰ ਬਾਰੇ ਸ਼ਿਕਾਇਤ ਕਰਨ ਲਈ ਘਰ ਵੱਲ ਰੁਖ ਕੀਤਾ ਸੀ | ਜਿਵੇਂ ਹੀ ਉਹ ਆਪਣੇ ਘਰ ਦੇ ਨੇੜੇ ਪਹੁੰਚਿਆ, ਉਥੇ ਪਹਿਲਾਂ ਤੋਂ ਤਾਕ ਵਿਚ ਬੈਠੇ ਨÏਜਵਾਨਾਂ ਨੇ ਉਸ ਨੂੰ ਤੇ ਉਸਦੇ ਸਾਥੀਆਂ ਨੂੰ ਘੇਰ ਲਿਆ ਅਤੇ ਹਮਲਾ ਕਰ ਦਿੱਤਾ | ਜਾਣਕਾਰੀ ਦਿੰਦੇ ਹੋਏ ਥਾਣਾ ਡਿਵੀਜ਼ਨ ਨੰਬਰ 1 ਦੇ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮÏਕੇ 'ਤੇ ਪਹੁੰਚ ਕੇ ਪੁਲਿਸ ਨੇ ਸਥਿਤੀ 'ਤੇ ਕਾਬੂ ਪਾਇਆ ਅਤੇ ਕੁਝ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ | ਮÏਕੇ 'ਤੇ ਪੁਲਿਸ ਵਲੋਂ ਇਕ ਸ਼ੱਕੀ ਹਮਲਾਵਰ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਦਕਿ ਹੋਰਾਂ ਦੀ ਤਲਾਸ਼ ਜਾਰੀ ਹੈ | ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ | ਦੂਜੇ ਪਾਸੇ ਪੀੜਤ ਪੱਖ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਬਾਰੇ ਸਕੂਲ ਪ੍ਰਸ਼ਾਸਨ ਨੂੰ ਪਹਿਲਾਂ ਵੀ ਸੂਚਿਤ ਕੀਤਾ ਗਿਆ ਸੀ, ਪਰ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਨੇ ਪ੍ਰਸ਼ਾਸਨ 'ਤੇ ਲਾਪ੍ਰਵਾਹੀ ਦੇ ਦੋਸ਼ ਵੀ ਲਗਾਏ ਹਨ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੀੜਤਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਲਾਕੇ ਵਿਚ ਤਣਾਅ ਨੂੰ ਦੇਖਦੇ ਹੋਏ ਪੁਲਿਸ ਵਲੋਂ ਨਿਗਰਾਨੀ ਵਧਾ ਦਿੱਤੀ ਗਈ ਹੈ |