ਜਲੰਧਰ, 27 ਮਾਰਚ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਡਾ. ਦੀਪਤੀ ਗੁਪਤਾ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕੁਲਦੀਪ ਸਿੰਘ ਉਰਫ਼ ਕਾਲੂ ਵਾਸੀ ਥਲਾਂ ਨੂੰ 10 ਸਾਲ ਦੀ ਕੈਦ ਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਸ਼ੀ ਨੂੰ 6 ਮਹੀਨੇ ਹੋਰ ਸਜ਼ਾ ਭੁਗਤਣੀ ਪਵੇਗੀ | ਦੋਸ਼ੀ ਖ਼ਿਲਾਫ਼ 24 ਅਕਤੂਬਰ 2018 ਨੂੰ ਥਾਣਾ ਗੁਰਾਇਆ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |