ਮਕਸੂਦਾਂ, 27 ਮਾਰਚ (ਸÏਰਵ ਮਹਿਤਾ)-ਸ਼ਹੀਦ ਬਾਬੂ ਲਾਭ ਸਿੰਘ ਨਗਰ ਅਧੀਨ ਆਉਂਦੇ ਅਮਰ ਨਗਰ ਇਲਾਕੇ ਵਿਚ ਬੀਤੀ ਦੇਰ ਰਾਤ ਇਕ ਨÏਜਵਾਨ 'ਤੇ ਕੁਝ ਹਮਲਾਵਰਾਂ ਵਲੋਂ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਉਸ ਵੇਲੇ ਵਾਪਰੀ ਜਦੋਂ ਕਾਲੀ ਨਾਂਅ ਦਾ ਨÏਜਵਾਨ ਆਪਣੇ ਘਰ ਦੇ ਬਾਹਰ ਖੜ੍ਹਾ ਸੀ | ਇਸ ਦÏਰਾਨ ਹਮਲਾਵਰਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ | ਮਿਲੀ ਜਾਣਕਾਰੀ ਮੁਤਾਬਿਕ ਮਾਮਲੇ ਦੀ ਸੂਚਨਾ ਮਿਲਣ 'ਤੇ ਥਾਣਾ ਡਿਵੀਜ਼ਨ ਨੰਬਰ 1 ਦੀ ਪੁਲਿਸ ਤੁਰੰਤ ਮÏਕੇ 'ਤੇ ਪਹੁੰਚੀ ਅਤੇ ਜ਼ਖ਼ਮੀ ਨÏਜਵਾਨ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ | ਡਾਕਟਰਾਂ ਮੁਤਾਬਕ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਥਾਣਾ ਡਿਵੀਜ਼ਨ ਨੰਬਰ 1 ਦੇ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿਚ ਸੰਧੂ ਨਿਵਾਸੀ ਰਾਜ ਨਗਰ ਗਾਂਧੀ ਕੈਂਪ ਸਮੇਤ ਕਰੀਬ ਅੱਧਾ ਦਰਜਨ ਨÏਜਵਾਨਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਸਮੇਤ ਹੋਰ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਵਲੋਂ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਉਨ੍ਹਾਂ ਦੇ ਘਰਾਂ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ, ਪਰ ਹੁਣ ਤੱਕ ਸਾਰੇ ਦੋਸ਼ੀ ਫ਼ਰਾਰ ਦੱਸੇ ਜਾ ਰਹੇ ਹਨ | ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਹਮਲਾ ਪੁਰਾਣੀ ਰੰਜਿਸ਼ ਦਾ ਨਤੀਜਾ ਹੈ | ਦੱਸਿਆ ਜਾ ਰਿਹਾ ਹੈ ਕਿ ਕੁਝ ਸਮਾਂ ਪਹਿਲਾਂ ਕਾਲੀ ਨੇ ਸੰਧੂ 'ਤੇ ਹਮਲਾ ਕੀਤਾ ਸੀ, ਜਿਸ ਦੀ ਰੰਜਿਸ਼ ਦੇ ਚਲਦੇ ਇਹ ਹਮਲਾ ਕੀਤਾ ਗਿਆ |