ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਹਲਕਾ ਇੰਚਾਰਜ ਢੀਂਡਸਾ ਦੀ ਅਗਵਾਈ ਹੇਠ ਅਕਾਲੀ ਆਗੂਆਂ ਦੀ ਬੈਠਕ <br/>

Ad Position 21
No active advertisement
ਅਜੀਤ ਡੈਸਕ 28-03-2026
ਚੁਗਿੱਟੀ/ਜੰਡੂਸਿੰਘਾ, 27 ਮਾਰਚ (ਨਰਿੰਦਰ ਲਾਗੂ)-ਸ਼੍ਰੋਮਣੀ ਅਕਾਲੀ ਦਲ ਹਲਕਾ ਉੱਤਰੀ ਵਿਧਾਨ ਸਭਾ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਸਰਕਲ ਸੰਤੋਖਪੁਰਾ ਦੇ ਅਹੁਦੇਦਾਰਾਂ ਦੀ ਇਕ ਬੈਠਕ ਮਹਿੰਦਰ ਸਿੰਘ ਜੰਬਾ ਦੇ ਗ੍ਰਹਿ ਹਰਦੀਪ ਨਗਰ ਵਿਖੇ ਹੋਈ ਜਿਸ ਵਿਚ ਪਾਰਟੀ ਹਾਈਕਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼੍ਰੋਮਣੀ ਅਕਾਲੀ ਲਈ ਹਰ ਵਰਗ ਦੇ ਲੋਕਾਂ ਨਾਲ ਰੂਬਰੂ ਰਾਬਤਾ ਬਣਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਢੀਂਡਸਾ ਨੇ ਕਿਹਾ ਕਿ ਹਰੇਕ ਬੂਥ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 11 ਮੈਂਬਰੀ ਬੂਥ ਕਮੇਟੀ ਦਾ ਗਠਨ ਕਰ ਕੇ ਹਰ ਵੋਟਰ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਪਾਰਟੀ ਵਲੋਂ ਕੀਤੇ ਹੋਏ ਕੰਮਾਂ ਦੀ ਜਾਣਕਾਰੀ ਰੱਖੀ ਜਾਵੇਗੀ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸੀਨੀਅਰ ਅਕਾਲੀ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਸਵ. ਪ੍ਰਕਾਸ਼ ਸਿੰਘ ਬਾਦਲ ਨੇ ਲੰਮਾ ਸਮਾਂ ਰਾਜ ਕਰ ਕੇ ਪੰਜਾਬ ਦੇ ਲੋਕਾਂ ਦੇ ਜੋ ਸਰਬਪੱਖੀ ਵਿਕਾਸ ਤੇ ਸੂਬੇ 'ਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਹੰਭਲਾ ਮਾਰਿਆ ਗਿਆ, ਉਸ ਨੂੰ ਦੇਖਦੇ ਹੋਏ ਲੋਕਾਂ ਵਲੋਂ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਆਵਾਜ਼ ਉਠਾਉਣੀ ਸ਼ੁਰੂ ਕਰ ਦਿੱਤੀ ਗਈ ਹੈ | ਸੂਬੇ ਦੇ ਲੋਕ ਆਗਾਮੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦੀ ਸਰਕਾਰ ਬਣਾਉਣ ਦੇ ਹੱਕ ਵਿਚ ਚੱਲ ਰਹੇ ਹਨ ਜਿਸ ਦੀ ਮਿਸਾਲ ਪੰਜਾਬ ਬਚਾਓ ਰੈਲੀਆਂ ਹਨ, ਜੋ ਸੁਖਬੀਰ ਸਿੰਘ ਬਾਦਲ ਵਲੋਂ ਪੂਰੇ ਪੰਜਾਬ ਵਿਚ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿਚ ਮਿਲ ਰਿਹਾ ਭਰਵਾਂ ਹੁੰਗਾਰਾ ਪ੍ਰਤੱਖ ਪ੍ਰਮਾਣ ਹੈ | ਇਸ ਮੌਕੇ ਸਰਕਲ ਪ੍ਰਧਾਨ ਮਹਿੰਦਰ ਸਿੰਘ ਜੰਬਾ, ਜਗਜੀਤ ਸਿੰਘ ਖ਼ਾਲਸਾ, ਦਲਜੀਤ ਸਿੰਘ, ਰਾਜ ਕੁਮਾਰ ਜੈਸਵਾਲ, ਬਲਦੇਵ ਸਿੰਘ ਬਿੰਦਾ, ਜਗਿੰਦਰ ਸਿੰਘ ਜੰਬਾ, ਲਾਲ ਚੰਦ, ਰਣਜੀਤ ਸਿੰਘ, ਸੁਰਿੰਦਰ ਪਾਲ, ਬਹਾਦਰ ਸਿੰਘ, ਮਹਿੰਦਰ ਸਿੰਘ, ਪ੍ਰਦੀਪ ਸਿੰਘ, ਸੁਰਿੰਦਰ ਸਿੰਘ ਰਾਜ, ਜਸਵੀਰ ਸਿੰਘ ਬੱਬੂ, ਠੇਕੇਦਾਰ ਓਮ ਪ੍ਰਕਾਸ਼, ਬਲਵੀਰ ਸਿੰਘ ਬਸਰਾ, ਰਣਵੀਰ ਸਿੰਘ ਬੱਲ, ਕੁਲਦੀਪ ਸਿੰਘ ਸੋਨੰੂ ਤੇ ਗੁਰਸ਼ਰਨ ਸਿੰਘ ਮੱਕੜ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯੂਥ ਪੰਜਾਬ ਕ੍ਰਿਸਚੀਅਨ ਮੂਵਮੈਂਟ ਵਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਅਗਲੀ ਖ਼ਬਰ ਵਿਸ਼ਵ ਰੰਗਮੰਚ ਦਿਵਸ ਮੌਕੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਪ੍ਰਭਾਵਸ਼ਾਲੀ ਸਮਾਗਮ
Ad Position 24
No active advertisement