ਜਲੰਧਰ, 27 ਮਾਰਚ (ਐੱਮ. ਐੱਸ. ਲੋਹੀਆ)-ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਦੀਆਂ ਹਦਾਇਤਾਂ 'ਤੇ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ 11 ਵਿਸ਼ੇਸ਼ ਨਾਕੇ ਲਗਾ ਕੇ ਜਾਂਚ ਮੁਹਿੰਮ ਚਲਾਈ | ਏ. ਡੀ. ਸੀ. ਪੀ. (ਸਥਾਨਕ) ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ, ਜਿਥੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ, ਉਥੇ ਹੀ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਵੱਡੀ ਗਿਣਤੀ 'ਚ ਚਾਲਾਨ ਕੱਟੇ ਗਏ | ਏ. ਡੀ. ਸੀ. ਪੀ. ਨੇ ਕਿਹਾ ਕਿ ਸ਼ਹਿਰ 'ਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਅਜਿਹੀ ਮੁਹਿੰਮ ਲਗਾਤਾਰ ਚਲਾਈ ਜਾਏਗੀ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ, ਤਾਂ ਜੋ ਹਾਦਸਿਆਂ ਤੋਂ ਬਚਿਆ ਜਾ ਸਕੇ | ਉਨ੍ਹਾਂ ਮਾ-ਪਿਆਂ ਨੂੰ ਵਿਸ਼ੇਸ਼ ਤੌਰ 'ਤੇ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਨਾ ਚਲਾਉਣ ਦੇਣ, ਤਾਂ ਜੋ ਉਨ੍ਹਾਂ ਨਾਲ ਕੋਈ ਹਾਦਸਾ ਨਾ ਵਾਪਰੇ |