ਜਲੰਧਰ, 27 ਮਾਰਚ (ਸ਼ਿਵ)-ਭਾਜਪਾ ਵਪਾਰ ਸੈੱਲ ਦੇ ਕਨਵੀਨਰ ਤੇ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰ ਦੇ ਜ਼ਿਲ੍ਹਾ ਪ੍ਰਧਾਨ, ਭਰਤ ਕੁਮਾਰ ਕਾਕੜੀਆ ਨੇ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ 'ਤੇ ਵਿਸ਼ੇਸ਼ ਐਕਸਾਈਜ਼ ਡਿਊਟੀ 'ਚ ਮਹੱਤਵਪੂਰਨ ਕਟੌਤੀ ਦਾ ਸਵਾਗਤ ਕਰਦੇ ਹੋਏ ਇਸ ਨੂੰ ਅੰਤਰਰਾਸ਼ਟਰੀ ਸੰਕਟ ਦੇ ਸਮੇਂ ਦੇਸ਼ ਦੇ ਲੋਕਾਂ ਦੇ ਹਿਤ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਇਕ ਬਹੁਤ ਹੀ ਸ਼ਲਾਘਾਯੋਗ ਕਦਮ ਦੱਸਿਆ ਹੈ | ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧੇ ਦੇ ਵਿਚਕਾਰ ਪ੍ਰਧਾਨ ਮੰਤਰੀ ਮੋਦੀ ਦਾ ਫ਼ੈਸਲਾ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਆਰਥਿਕ ਸਥਿਰਤਾ ਬਣਾਈ ਰੱਖਣ ਲਈ ਇਕ ਠੋਸ ਤੇ ਦੂਰ-ਦਰਸ਼ੀ ਪਹਿਲਕਦਮੀ ਹੈ | ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘੱਟਣ ਨਾਲ ਤੇਲ ਕੰਪਨੀਆਂ ਨੂੰ ਰਾਹਤ ਮਿਲੇਗੀ ਤੇ ਉਨ੍ਹਾਂ ਦਾ ਘਾਟਾ ਘਟੇਗਾ ਤੇ ਲੋਕਾਂ ਲਈ ਤੇਲ ਹੋਰ ਮਹਿੰਗਾ ਨਹੀਂ ਹੋਵੇਗਾ |