14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਡਾ. ਰਣਜੀਤ ਸਿੰਘ ਬਾਜਵਾ ਦੀ ਯਾਦ 'ਚ ਸ਼ੋਕ ਸਭਾ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਜਲੰਧਰ, 28 ਮਾਰਚ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਪੰਜਾਬੀ ਵਿਭਾਗ ਦੇ ਸਾਬਕਾ ਪ੍ਰੋ. ਅਤੇ ਮੁਖੀ ਡਾ. ਰਣਜੀਤ ਸਿੰਘ ਬਾਜਵਾ, ਜਿਨ੍ਹਾਂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੀ ਯਾਦ 'ਚ ਲਾਇਲਪੁਰ ਖਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਇਕ ਸ਼ੋਕ ਸਭਾ ਕਰਵਾਈ ਗਈ | ਇਸ ਮੌਕੇ ਪਿ੍ੰ. ਡਾ. ਰਛਪਾਲ ਸਿੰਘ ਸੰਧੂ ਨੇ ਵਿਛੜੀ ਆਤਮਾ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਕਿਹਾ ਕਿ ਡਾ. ਬਾਜਵਾ ਦੇ ਇਸ ਫਾਨੀ ਸੰਸਾਰ ਤੋਂ ਰੁਖ਼ਸਤ ਹੋਣ ਨਾਲ ਪੰਜਾਬੀ ਸਾਹਿਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਉਨ੍ਹਾਂ ਆਪਣੇ ਅਧਿਆਪਨ ਦੇ ਦੌਰ ਵਿਚ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਚ ਵੀ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਇਹ ਦੁਖ ਹੋਰ ਵੀ ਗਹਿਰਾ ਹੋ ਗਿਆ ਜਦੋਂ ਇਕ ਹੋਰ ਦੁਖਦਾਈ ਖ਼ਬਰ ਪ੍ਰਾਪਤ ਹੋਈ ਕਿ ਪੰਜਾਬੀ ਸਾਹਿਤ ਜਗਤ ਦੇ ਅਗਾਂਹਵਧੂ ਕਵੀ ਤੇ ਕਾਲਜ ਦੇ ਪੁਰਾਣੇ ਵਿਦਿਆਰਥੀ ਮੰਗਾ ਬਾਸੀ ਵੀ ਅਲਵਿਦਾ ਆਖ ਗਏ | ਸਾਹਿਤ ਜਗਤ 'ਚ ਉਨ੍ਹਾਂ ਦੀ ਇਕ ਵੱਖਰੀ ਪਹਿਚਾਣ ਅਤੇ ਹਸਤੀ ਸੀ | ਇਸ ਸੋਗਮਈ ਸਮੇਂ ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਹਰਜਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬੀ ਸਾਹਿਤ ਦੇ ਦੋ ਮਹਾਨ ਅਦੀਬਾਂ ਦੇ ਇਸ ਫਾਨੀ ਜਹਾਨ ਤੋਂ ਤੁਰ ਜਾਣ ਦਾ ਜਿਥੇ ਪੰਜਾਬੀ ਸਾਹਿਤ ਜਗਤ ਨੂੰ ਘਾਟਾ ਪਿਆ ਹੈ ਉਥੇ ਲਾਇਲਪੁਰ ਖ਼ਾਲਸਾ ਕਾਲਜ ਲਈ ਵੀ ਉਨ੍ਹਾਂ ਦਾ ਵਿਛੋੜਾ ਬਹੁਤ ਦੁਖਦਾਈ ਹੈ | ਇਸ ਮੌਕੇ ਡਾ. ਹਰਜੀਤ ਸਿੰਘ, ਡਾ. ਅਮਨਦੀਪ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਤੇ ਅਧਿਆਪਕਾਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ |
Ad Position 22
No active advertisement
ਪਿਛਲੀ ਖ਼ਬਰ ਇੰਨੋਸੈਂਟ ਹਾਰਟਸ ਨੇ ਅਧਿਆਪਕ ਸੰਬੋਧਨ ਸੈਸ਼ਨ ਕਰਵਾਇਆ ਅਗਲੀ ਖ਼ਬਰ ਪਾਰਟੀ ਦੇ ਇਤਿਹਾਸ ਤੇ ਕੇਂਦਰ ਦੇ ਬਹੁਪੱਖੀ ਵਿਕਾਸ ਨੂੰ ਲੈ ਕੇ ਭਾਜਪਾ ਨੇ ਲਗਾਈ ਪ੍ਰਦਰਸ਼ਨੀ
Ad Position 24