16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ-ਮਹਿੰਦਰ ਭਗਤ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਜਲੰਧਰ, 28 ਮਾਰਚ (ਸ਼ਿਵ)-ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ 'ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ' ਮੁਹਿੰਮ ਤਹਿਤ ਜਲੰਧਰ ਵਾਸੀਆਂ ਨਾਲ ਅੱਜ ਕੀਤੇ ਸਿੱਧੇ ਸੰਵਾਦ ਦÏਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਨਿਭਾਇਆ ਹੈ | ਇਥੇ ਵਾਰਡ ਨੰ. 42, 44 ਤੇ 58 ਵਿਖੇ ਵੱਖ-ਵੱਖ ਮੀਟਿੰਗਾਂ ਦÏਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਸਰਕਾਰ ਦੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਤੋਂ ਬਹੁਤ ਖੁਸ਼ ਹਨ ਕਿਉਂਕਿ ਮਾਨ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦÏਰਾਨ ਇਤਿਹਾਸਕ ਫੈਸਲੇ ਲੈ ਕੇ ਜਿਥੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਉਥੇ ਵਿਕਾਸ ਪਹਿਲਕਦਮੀਆਂ ਰਾਹੀਂ ਪ੍ਰਮੱਖ ਖੇਤਰਾਂ ਦੀ ਨੁਹਾਰ ਬਦਲ ਦਿੱਤੀ ਹੈ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ 'ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ' ਮੁਹਿੰਮ ਤਹਿਤ ਸ਼ਹਿਰ ਦੇ ਵਾਰਡ ਨੰ. 52 ਤੇ 53 ਵਿਚ ਵੀ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਗਿਆ ਸੀ | ਇਸ ਮÏਕੇ ਕੌਂਸਲਰ ਮਨੀਸ਼ ਕਲਰੂਪੀਆ, ਰੋਮੀ ਵਧਵਾ ਅਤੇ ਰਾਜ ਕੁਮਾਰ ਰਾਜੂ ਤੋਂ ਇਲਾਵਾ ਕਮਲ ਲੋਚ, ਅਯੂਬ ਦੁੱਗਲ ਤੇ ਓਾਕਾਰ ਰਾਜੀਵ ਟਿੱਕਾ ਤੇ ਵੱਡੀ ਗਿਣਤੀ ਲੋਕ ਮÏਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਪੁਲਿਸ ਡੀ. ਏ. ਵੀ. ਸਕੂਲ 'ਚ ਕਰੀਅਰ ਕਾਊਾਸਲਿੰਗ ਸੈਸ਼ਨ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਬਾਜ਼ਾਰ ਸ਼ੇਖਾਂ ਵਿਖੇ ਗੁਰਮਤਿ ਸਮਾਗਮ ਅੱਜ
Ad Position 24