16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਲਾਇਲਪੁਰ ਖ਼ਾਲਸਾ ਕਾਲਜ ਨੂੰ ਲੋਕ ਗੀਤ ਮੁਕਾਬਲਿਆਂ 'ਚ ਮਿਲਿਆ ਪਹਿਲਾ ਸਥਾਨ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਜਲੰਧਰ, 28 ਮਾਰਚ (ਜਸਪਾਲ ਸਿੰਘ)-ਲਾਇਲਪੁਰ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਸੰਗੀਤ ਵਿਭਾਗ ਦੀ ਐਮ. ਏ. ਮਿਊਜ਼ਿਕ ਵੋਕਲ ਦੀ ਵਿਦਿਆਰਥਣ ਨੇਹਾ ਸਹੋਤਾ ਨੇ ਰੋਟਰੀ ਕਲੱਬ ਜਲੰਧਰ ਵਲੋਂ ਕਰਵਾਏ ਲੋਕ ਗੀਤ ਮੁਕਾਬਲਿਆਂ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੋਸ਼ਨ ਕੀਤਾ ਹੈ | ਲੋਕ ਗੀਤ ਮੁਕਾਬਲੇ ਵਿਚ 11 ਵਿਦਿਅਕ ਸੰਸਥਾਂਵਾਂ ਨੇ ਹਿੱਸਾ ਲਿਆ ¢ ਕਾਲਜ ਦੇ ਪਿ੍ੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਨੇਹਾ ਸਹੋਤਾ ਤੇ ਸੰਗੀਤ ਵਿਭਾਗ ਨੂੰ ਇਸ ਪ੍ਰਾਪਤੀ ਦੇ ਲਈ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸੱਭਿਆਚਾਰਕ ਗਤੀਵਿਧੀਆਂ 'ਚ ਵਿਲੱਖਣ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਨਾਲ ਅੱਗੇ ਵਧਣਾ ਚਾਹੀਦਾ ਹੈ ਅਤੇ ਕਾਲਜ ਵਲੋਂ ਵੀ ਇਨ੍ਹਾਂ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਂਦੀ ਹੈ | ਇਸ ਮÏਕੇ ਸੰਗੀਤ ਵਿਭਾਗ ਦੇ ਮੁਖੀ ਪ੍ਰੋ. ਸੁਖਦੇਵ ਸਿੰਘ, ਪ੍ਰੋ. ਕਿਰਨ ਅਮਰ ਤੇ ਸ੍ਰੀ ਭਾਗਵਤ ਕੁਮਾਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਰਿਵਾਰ ਦੀ ਕੁੱਟਮਾਰ ਕਰਨ 'ਤੇ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਦੀ ਮੀਟਿੰਗ
Ad Position 24