16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪਰਿਵਾਰ ਦੀ ਕੁੱਟਮਾਰ ਕਰਨ 'ਤੇ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਜੰਡਿਆਲਾ ਮੰਜਕੀ, 28 ਮਾਰਚ (ਸੁਰਜੀਤ ਸਿੰਘ ਜੰਡਿਆਲਾ)-ਪਿੰਡ ਨੱਥੇਵਾਲ ਵਿਚ ਇਕ ਪਰਿਵਾਰ ਦੀ ਕੁੱਟਮਾਰ ਕਰਨ 'ਤੇ ਥਾਣਾ ਸਦਰ ਜਲੰਧਰ ਵਿਚ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਚੌਕੀ ਇੰਚਾਰਜ ਜੰਡਿਆਲਾ ਜਸਵੀਰ ਚੰਦ ਨੇ ਦੱਸਿਆ ਕਿ ਗਗਨਦੀਪ ਸਿੰਘ ਪੁੱਤਰ ਸੇਵਾ ਸਿੰਘ ਬਾਸੀ ਨੱਥੇਵਾਲ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਲੰਘੀ 26 ਫਰਵਰੀ ਦੀ ਰਾਤ ਨੂੰ ਤੇਜ਼ਧਾਰ ਹਥਿਆਰਾਂ, ਬੇਸਵਾਲ ਆਦਿ ਨਾਲ ਲੈਸ ਦਰਜਨ ਤੋਂ ਵੱਧ ਨੌਜਵਾਨਾਂ ਵਲੋਂ ਮੇਰੀ ਕੋਠੀ ਅੰਦਰ ਵੜ ਕੇ ਕੁੱਟਮਾਰ ਕੀਤੀ ਗਈ | ਹਮਲਾਵਰਾਂ ਵਲੋਂ ਪੋਲੀਓਗ੍ਰਸਤ ਹੋਣ ਦੇ ਬਾਵਜੂਦ ਮੇਰੀ ਕੁੱਟਮਾਰ ਤੋਂ ਬਾਅਦ ਮੇਰੀ ਪਤਨੀ ਸੰਦੀਪ ਕੌਰ, ਬੇਟੇ ਸੁੱਖਸ਼ਾਨ ਸਿੰਘ ਤੇ ਚਾਰ ਸਾਲ ਦੀ ਲੜਕੀ ਸਪਰੀਤ ਕੌਰ ਦੀ ਵੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ | ਚੌਕੀ ਇੰਚਾਰਜ ਨੇ ਦੱਸਿਆ ਕਿ ਕੁੱਟਮਾਰ ਦੀ ਸੂਚਨਾ ਮਿਲਦਿਆਂ ਅਸੀਂ ਤੁਰੰਤ ਜਦੋਂ ਨੱਥੇਵਾਲ ਵੱਲ ਜਾ ਰਹੇ ਸਨ ਤਾਂ ਸਾਹਮਣੇ ਤੋਂ ਛੇ ਸੱਤ ਮੋਟਰਸਾਈਕਲ ਸਵਾਰ ਵਿਅਕਤੀ ਆਉਂਦੇ ਦਿਖਾਈ ਦਿੱਤੇ ਜਿਨ੍ਹਾਂ ਵਿਚੋਂ ਇਕ ਮੋਟਰਸਾਈਕਲ ਨੰਬਰ ਪੀਬੀ 08-ਐਫਪੀ-5350 ਸਵਾਰ ਘਬਰਾ ਕੇ ਡਿੱਗ ਪਿਆ ਤੇ ਉਸ ਨੂੰ ਕਾਬੂ ਕੀਤਾ ਗਿਆ | ਉਸ ਨੇ ਆਪਣਾ ਨਾਂਅ ਸੁਖਦੀਪ ਕੁਮਾਰ ਪੁੱਤਰ ਜਸਵਿੰਦਰ ਕੁਮਾਰ ਵਾਸੀ ਸਰਹਾਲੀ ਦੱਸਿਆ | ਉਨ੍ਹਾਂ ਦੱਸਿਆ ਕਿ ਥਾਣਾ ਸਦਰ ਵਿਚ ਰਵਿੰਦਰ ਸਿੰਘ, ਨਰਿੰਦਰ ਕੁਮਾਰ, ਸੁਖਦੀਪ ਕੁਮਾਰ, ਗੱਗੂ, ਅਨਮੋਲ ਬਾਸੀ, ਜੱਸਾ ਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕਿਸ਼ਨਗੜ੍ਹ ਚੌਕ 'ਚ ਪੰਜ ਘੰਟੇ ਜਾਮ ਲੱਗਣ ਕਾਰਨ ਦੁਕਾਨਦਾਰ ਤੇ ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਨੂੰ ਲੋਕ ਗੀਤ ਮੁਕਾਬਲਿਆਂ 'ਚ ਮਿਲਿਆ ਪਹਿਲਾ ਸਥਾਨ
Ad Position 24