ਜਲੰਧਰ, 1 ਅਪ੍ਰੈਲ (ਪਵਨ ਖਰਬੰਦਾ)- ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਸਕੂਲ ਦੇ ਬੱਚਿਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ ¢ ਸੈਸ਼ਨ ਦਾ ਆਰੰਭਿਕ ਸਮਾਗਮ ਸਕੂਲ ਦੇ ਸਕੱਤਰ ਜਸਵਿੰਦਰ ਸਿੰਘ ਮਿਨਹਾਸ, ਸਮੂਹ ਮੈਨੇਜਮੈਂਟ ਅਤੇ ਪਿ੍ੰਸੀਪਲ ਅਮਿਤਾਲ ਕÏਰ ਦੇ ਦਿਸ਼ਾ ਨਿਰਦੇਸ਼ ਹੇਠ ਕੀਤਾ ਗਿਆ ¢ ਇਸ ਸੈਸ਼ਨ ਦੇ ਆਰੰਭਿਕ ਸਮਾਗਮ 'ਚ ਸਕੂਲ ਦੇ ਸਕੱਤਰ ਜਸਵਿੰਦਰ ਸਿੰਘ ਮਿਨਹਾਸ, ਜੁਆਇੰਟ ਸਕੱਤਰ ਹਰਸ਼ਰਨ ਸਿੰਘ ਚੀਮਾ, ਪਿ੍ੰਸੀਪਲ ਅਮਿਤਾਲ ਕੌਰ, ਅਧਿਆਪਕਾਂ ਅਤੇ ਸਮੂਹ ਵਿਦਿਆਰਥੀਆਂ ਨੇ ਹਾਜ਼ਰੀ ਭਰੀ ¢ ਬੱਚਿਆਂ ਨੇ ਬੜੇ ਪ੍ਰੇਮ ਨਾਲ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ¢ ਸਕੂਲ ਦੇ ਬੱਚਿਆਂ ਨੇ ਸ਼ਬਦ ਗਾਇਣ ਕਰਨ ਉਪਰੰਤ ਅਰਦਾਸ ਅਤੇ ਹੁਕਮਨਾਮੇ ਦੀ ਸੇਵਾ ਕੀਤੀ ¢ ਸਕੂਲ ਦੇ ਸਕੱਤਰ ਜਸਵਿੰਦਰ ਸਿੰਘ ਮਿਨਹਾਸ ਅਤੇ ਜੁਆਇੰਟ ਸਕੱਤਰ ਹਰਸ਼ਰਨ ਸਿੰਘ ਚੀਮਾ ਨੇ ਬੱਚਿਆਂ ਨੂੰ ਨਵੇਂ ਸੈਸ਼ਨ ਦੀ ਆਰੰਭਤਾ ਦੀ ਵਧਾਈ ਦਿੱਤੀ ਅਤੇ ਪੜ੍ਹਾਈ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਲਈ ਉਤਸ਼ਾਹਿਤ ਕੀਤਾ ¢ ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਵੀ ਹਿੱਸਾ ਲੈਣ ਲਈ ਕਿਹਾ |