ਜਲੰਧਰ, 1 ਅਪ੍ਰੈਲ (ਸ਼ਿਵ)- ਚੰਡੀਗੜ੍ਹ ਵਿਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੀ ਵਾਰਡ ਨੰਬਰ 50 ਦੇ ਕੌਂਸਲਰ ਅਤੇ ਵਿਰੋਧੀ ਧਿਰ ਆਗੂ ਮਨਜੀਤ ਸਿੰਘ ਟੀਟੂ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ¢ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਏਕਤਾ ਨੂੰ ਖ਼ਤਮ ਕਰਨ ਦੀ ਸੋਚ ਰੱਖਣ ਵਾਲੀਆਂ ਤਾਕਤਾਂ ਦੀ ਸੋਚ ਨੂੰ ਬੇਨਕਾਬ ਕਰਦੀਆਂ ਹਨ¢ ਮਨਜੀਤ ਸਿੰਘ ਟੀਟੂ ਨੇ ਕਿਹਾ ਕਿ ਕੁੱਝ ਫ਼ਿਰਕੂ ਅਤੇ ਦੇਸ਼ ਵਿਰੋਧੀ ਤਾਕਤਾਂ ਨਹੀਂ ਚਾਹੁੰਦੀਆਂ ਕਿ ਪੰਜਾਬ ਵਿਚ ਆਪਸੀ ਭਾਈਚਾਰਾ ਅਤੇ ਏਕਤਾ ਕਾਇਮ ਰਹੇ¢ ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਦੀ ਵਧ ਰਹੀ ਲੋਕਪਿ੍ਯਤਾ ਅਤੇ ਵਧਦੇ ਆਧਾਰ ਨੂੰ ਦੇਖ ਕੇ ਵਿਰੋਧੀ ਅਤੇ ਅਸਥਿਰਤਾ ਫੈਲਾਉਣ ਵਾਲੀਆਂ ਤਾਕਤਾਂ ਬੌਖਲਾਹਟ ਦਾ ਸ਼ਿਕਾਰ ਹੋ ਚੁੱਕੀਆਂ ਹਨ ਅਤੇ ਅਜਿਹੀਆਂ ਸਾਜ਼ਿਸ਼ਾਂ ਰਾਹੀਂ ਡਰ ਦਾ ਮਾਹÏਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ¢