ਭਾਜਪਾ ਦਫਤਰ ਬਾਹਰ ਬੰਬ ਧਮਾਕਾ ਚਿੰਤਾਜਨਕ-ਆਰ. ਪੀ. ਸਿੰਘ
ਅਜੀਤ ਡੈਸਕ
02-04-2026
ਜਲੰਧਰ, 1 ਅਪ੍ਰੈਲ (ਸ਼ਿਵ)- ਭਾਜਪਾ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਨੇ ਚੰਡੀਗੜ੍ਹ ਦੇ ਭਾਜਪਾ ਦਫਤਰ ਬਾਹਰ ਹੋਏ ਬੰਬ ਧਮਾਕੇ ਨੂੰ ਚਿੰਤਾਜਨਕ ਦੱਸਦਿਆਂ ਕਿਹਾ ਕਿ ਇਹ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜੇ ਕਰਦਾ ਹੈ | ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਆਗੂ ਜਾਂ ਪਾਰਟੀ ਦਫਤਰ ਬਾਰੇ ਨਹੀਂ ਹੈ, ਸਗੋਂ ਇਹ ਪੰਜਾਬ ਵਿਚ ਸੁਰੱਖਿਆ, ਖ਼ੁਫ਼ੀਆ ਤਾਲਮੇਲ ਅਤੇ ਸਮੁੱਚੀ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਗੰਭੀਰ ਸਵਾਲ ਖੜੇ ਕਰਦਾ ਹੈ | ਉਨਾਂ ਸਰਕਾਰ ਤੋਂ ਮੰਗ ਕੀਤੀ ਕਿ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰਕੇ ਕਰਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਕਟਹਿਰੇ 'ਚ ਲਿਆ ਕੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ |